31 ਜਨਵਰੀ ਤੱਕ ਜ਼ਿਲ੍ਹਾ ਗੁਰਦਾਸਪੁਰ ''ਚ ਡਰੋਨ ਕੈਮਰਿਆਂ ਦੀ ਉਡਾਣ ‘ਤੇ ਪਾਬੰਦੀ

Sunday, Jan 25, 2026 - 03:59 PM (IST)

31 ਜਨਵਰੀ ਤੱਕ ਜ਼ਿਲ੍ਹਾ ਗੁਰਦਾਸਪੁਰ ''ਚ ਡਰੋਨ ਕੈਮਰਿਆਂ ਦੀ ਉਡਾਣ ‘ਤੇ ਪਾਬੰਦੀ

ਗੁਰਦਾਸਪੁਰ (ਹਰਮਨ, ਵਿਨੋਦ): ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ  ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ ਅਤੇ ਉਡਾਉਣ ‘ਤੇ 31 ਜਨਵਰੀ 2026 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ-  ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ

ਜਾਰੀ ਹੁਕਮਾਂ ਅਨੁਸਾਰ 26 ਜਨਵਰੀ 2026 ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਗਣਤੰਤਰ ਦਿਵਸ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਮੌਕੇ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਲਾਜ਼ਮੀ ਹਨ।

ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਰੋਨ ਕੈਮਰਿਆਂ ਦੀ ਵਰਤੋਂ ਕਰਕੇ ਕੁਝ ਸ਼ਰਾਰਤੀ ਅਨਸਰ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਅੰਦਰ ਡਰੋਨ ਕੈਮਰਿਆਂ ਦੀ ਉਡਾਣ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਸਮਝੀ ਗਈ ਹੈ। ਇਸ ਲਈ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

ਇਹ ਵੀ ਪੜ੍ਹੋ-26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News