ਸਰਹੱਦ ਪਾਰੋਂ ਆ ਰਹੇ ਡਰੋਨਾਂ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

Monday, Nov 21, 2022 - 12:49 PM (IST)

ਸਰਹੱਦ ਪਾਰੋਂ ਆ ਰਹੇ ਡਰੋਨਾਂ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

ਗੁਰਦਾਸਪੁਰ (ਵਿਨੋਦ) : ਆਏ ਦਿਨ ਸਰਹੱਦ ਪਾਰ ਪਾਕਿਸਤਾਨ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਫ਼ੈਸਲਾ ਲੈਂਦਿਆ ਡਰੋਨ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ (ਆਈ.ਏ.ਐੱਸ.) ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। 

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ। ਮਨਾਹੀ ਦੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀ ਦਾ ਇਹ ਹੁਕਮ 22 ਨਵੰਬਰ 2022 ਤੋਂ 20 ਜਨਵਰੀ 2023 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ :   ਧਮਕੀਆਂ ਮਗਰੋਂ ਗੁਰਸਿਮਰਨ ਮੰਡ ਦੀ ਵਧਾਈ ਸੁਰੱਖਿਆ, ਘਰ ਦੇ ਬਾਹਰ ਬਣਾਏ ਬੰਕਰ, ਕੰਧਾਂ 'ਤੇ ਲਾਇਆ ਕੱਚ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

 

 


author

Harnek Seechewal

Content Editor

Related News