ਗੁਰਦਾਸਪੁਰ ’ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ

Saturday, Apr 25, 2026 - 12:52 PM (IST)

ਗੁਰਦਾਸਪੁਰ ’ਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ

ਗੁਰਦਾਸਪੁਰ (ਹਰਮਨ) : ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 25 ਅਪ੍ਰੈਲ 2026 ਤੋਂ 26 ਅਪ੍ਰੈਲ 2026 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ’ਤੇ ਹੋਣਗੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

ਹੁਕਮਾਂ ’ਚ ਕਿਹਾ ਗਿਆ ਕਿ ਜ਼ਿਲਾ ਸਿੱਖਿਆ ਅਫਸਰ (ਸੈ.ਸਿ), ਗੁਰਦਾਸਪੁਰ ਵਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਪੀ.ਐੱਸ.ਟੀ.ਈ.ਟੀ.-1 ਅਤੇ ਪੀ.ਐੱਸ.ਟੀ.ਈ.ਟੀ.-2 ਦੀ 26 ਅਪ੍ਰੈਲ 2026 ਦਿਨ ਐਤਵਾਰ ਨੂੰ ਦੋ ਸੈਸ਼ਨਾਂ ’ਚ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਪੀ.ਐੱਸ.ਟੀ.ਈ.ਟੀ.-2 ਦੀ ਪ੍ਰੀਖਿਆ ਸਵੇਰੇ 9:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਹੋਵੇਗੀ ਅਤੇ ਬਾਅਦ ਦੁਪਹਿਰ ਪੀ. ਐੱਸ. ਟੀ. ਈ. ਟੀ.-1 ਦੀ ਪ੍ਰੀਖਿਆ ਦੁਪਹਿਰ 02:30 ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਇਸ ਪ੍ਰੀਖਿਆ ਲਈ ਪੀ.ਐੱਮ. ਸ੍ਰੀ ਸਸਸਸ (ਕੰ) ਗੁਰਦਾਸਪੁਰ ਨੂੰ ਨੋਡਲ ਸੈਂਟਰ ਬਣਾਇਆ ਗਿਆ ਹੈ, ਜਿੱਥੇ ਪ੍ਰੀਖਿਆ ਦੇ ਪੇਪਰ ਇਕ ਦਿਨ ਪਹਿਲਾਂ ਮਿਤੀ 25 ਅਪ੍ਰੈਲ 2026 ਨੂੰ ਪਹੁੰਚ ਰਹੇ ਹਨ। ਪ੍ਰੀਖਿਆ ’ਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News