ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਮਾਸ ਅਤੇ ਸ਼ਰਾਬ ਵੇਚਣ ’ਤੇ ਲਗਾਈ ਪਾਬੰਦੀ

Thursday, Sep 12, 2024 - 11:19 AM (IST)

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਮਾਸ ਅਤੇ ਸ਼ਰਾਬ ਵੇਚਣ ’ਤੇ ਲਗਾਈ ਪਾਬੰਦੀ

ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ,ਪੰਛੀ)- ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮਿਤੀ 11 ਸਤੰਬਰ, 2024 ਤੋਂ 18 ਸਤੰਬਰ, 2024 ਤੱਕ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ਾਂ ਵਿਦੇਸ਼ਾ ਤੋਂ ਵੀ. ਆਈ. ਪੀਜ਼., ਰਾਜਨੀਤਕ, ਧਾਰਮਿਕ ਸ਼ਖਸੀਅਤਾਂ ਅਤੇ ਸ਼ਰਧਾਲੂ ਭਾਰੀ ਗਿਣਤੀ ’ਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਸ੍ਰੀ ਗੋਇੰਦਵਾਲ ਸਾਹਿਬ) ਵਿਖੇ ਦਰਸ਼ਨ ਕਰਨ ਲਈ ਆਉਣਗੇ। 

ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਅਤੇ ਸਮੂਹ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਸ੍ਰੀ ਗੋਇੰਦਵਾਲ ਸਾਹਿਬ) ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਮੀਟ, ਮੱਛੀ, ਗੁਟਕਾ, ਤੰਬਾਕੂ ਅਤੇ ਸ਼ਰਾਬ ਆਦਿ ਦੀ ਵਿਕਰੀ ਅਤੇ ਇਨ੍ਹਾਂ ਦੀ ਵਰਤੋਂ ’ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ। ਪਾਬੰਦੀ ਦੇ ਇਹ ਹੁਕਮ ਮਿਤੀ 18 ਸਤੰਬਰ, 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ-ਪਟਾਕਾ ਫੈਕਟਰੀ 'ਚ ਬਲਾਸਟ ਮਾਮਲਾ : ਇਕੋ ਪਰਿਵਾਰ ਦੇ 4 ਮੁੰਡਿਆਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News