ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

07/04/2022 7:57:20 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਸਿਹਤ ਠੀਕ ਨਾ ਹੋਣ ਕਾਰਨ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਸਪਤਾਲ ਪਹੁੰਚ ਕੇ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਣਿਆ। ਉਨ੍ਹਾਂ ਭਾਈ ਖੈੜਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਐਡਵੋਕੇਟ ਧਾਮੀ ਨੇ ਉਨ੍ਹਾਂ ਨਾਲ ਕੁਝ ਸਮਾਂ ਵਿਚਾਰ-ਚਰਚਾ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸਟਾਫ਼ ਨੂੰ ਭਾਈ ਖੈੜਾ ਦੀ ਦੇਖਭਾਲ ਲਈ ਸੰਜੀਦਾ ਯਤਨ ਕਰਨ ਲਈ ਕਿਹਾ। 

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਬੰਦੀ ਸਿੱਖ ਭਾਈ ਖੈੜਾ ਦਾ ਹਾਲ ਚਾਲ ਪੁੱਛਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਦੇਸ਼ ਦੀਆਂ ਜੇਲ੍ਹਾਂ ਵਿਚ 30-30 ਸਾਲਾਂ ਤੋਂ ਸਜ਼ਾਂ ਭੁਗਤ ਰਹੇ ਬੰਦੀ ਸਿੰਘਾਂ ਨੂੰ ਸਰਕਾਰਾਂ ਵੱਲੋਂ ਰਿਹਾਅ ਨਾ ਕਰਨਾ, ਉਨ੍ਹਾਂ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਸਿੱਖਾਂ ਨੇ ਆਪਣੀਆਂ ਸਜ਼ਾਵਾਂ ਤੋਂ ਜ਼ਿਆਦਾ ਸਮਾਂ ਜ਼ੇਲ੍ਹਾਂ ਵਿਚ ਕੱਟਿਆ ਹੈ। ਉਨ੍ਹਾਂ ਕਿਹਾ ਕਿ ਭਾਈ ਖੈੜਾ ਵੀ ਇਨ੍ਹਾਂ ਸਿੰਘਾਂ ਵਿੱਚੋਂ ਇਕ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਚੁੱਕੇ ਹਾਂ ਪਰ ਅਜੇ ਤੀਕ ਕੋਈ ਸਾਰਥਕ ਹੁੰਗਾਰਾ ਨਹੀਂ ਮਿਲਿਆ।

ਪੜ੍ਹੋ ਇਹ ਵੀ ਖ਼ਬਰ: ਪੰਜਾਬ ਤੇ ਹਰਿਆਣਾ ’ਚ ਇਸ ਵਾਰ ਮਾਨਸੂਨ ਦਿਖਾਏਗੀ ਆਪਣਾ ਜਲਵਾ, ਸਥਾਪਿਤ ਹੋਣਗੇ ਨਵੇਂ ਰਿਕਾਰਡ

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਦੇ ਮਾਮਲੇ ’ਤੇ ਹਮਦਰਦੀ ਨਾਲ ਗੌਰ ਕਰਨਾ ਚਾਹੀਦਾ ਹੈ ਅਤੇ ਲੰਮੀਆਂ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਭਾਈ ਖੈੜਾ ਦਾ ਹਾਲ ਜਾਨਣ ਮੌਕੇ ਐਡਵੋਕੇਟ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਖਰਾਜ ਸਿੰਘ ਤੋਂ ਇਲਾਵਾ ਸਿੱਖ ਆਗੂ ਪ੍ਰੋ. ਬਲਜਿੰਦਰ ਸਿੰਘ ਵੀ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

 

rajwinder kaur

This news is Content Editor rajwinder kaur