ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ : ਐਡਵੋਕੇਟ ਧਾਮੀ

Thursday, Aug 14, 2025 - 12:07 PM (IST)

ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ : ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਜਾ ਪੂਰੀ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਮਾਨਵੀ ਅਧਿਕਾਰਾਂ ਦੀ ਤਰਜਮਾਨੀ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਅਤੇ ਸਬੰਧਤ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਦੀ ਰੌਸ਼ਨੀ ਵਿੱਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਭੁਗਤ ਲਈਆਂ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

ਉਨ੍ਹਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰਨਾਂ ਨੇ ਕਰੀਬ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ ਪਰ ਸਰਕਾਰੀ ਨੀਤੀਆਂ ਕਾਰਨ ਉਨ੍ਹਾਂ ਨੂੰ ਰਿਹਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨ ਦੀ ਘੋਰ ਉਲੰਘਣਾ ਹੈ, ਸਗੋਂ ਸਿੱਖ ਭਾਵਨਾਵਾਂ ਨਾਲ ਵੀ ਬੇਇਨਸਾਫ਼ੀ ਹੈ, ਜਿਸ ਨਾਲ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਰੋਸ ਵਧ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਇਹ ਬੇਇਨਸਾਫ਼ੀ ਨਿਆਂ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਬੰਦੀ ਸਿੰਘਾਂ ਲਈ ਨਿਆਂ ਦਾ ਰਾਹ ਖੋਲ੍ਹਦਾ ਹੈ ਅਤੇ ਸਰਕਾਰਾਂ ਨੂੰ ਇਸ ਨੂੰ ਲਾਗੂ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ਤੇ ਏਕਤਾ ਨਾਲ ਖੜ੍ਹੇ ਰਹਿਣ ਅਤੇ ਨਿਆਂ ਲਈ ਆਵਾਜ਼ ਬੁਲੰਦ ਕਰਨ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।

ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News