ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਬੁਲਾਈ ਪੰਥਕ ਜਥੇਬੰਦੀਆਂ ਦੀ ਇਕੱਤਰਤਾ

05/05/2022 1:19:28 PM

ਅੰਮ੍ਰਿਤਸਰ - ਬੰਦੀ ਸਿੰਘਾਂ ਦੀ ਰਿਹਾਈ ਅਤੇ ਖ਼ਾਲਸਾ ਪੰਥ ਦੇ ਹੋਰ ਸਰੋਕਾਰਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਧਾਮੀ ਨੇ ਕਿਹਾ ਕਿ ਕਈ ਬੰਦੀ ਸਿੰਘ ਜੇਲ੍ਹਾਂ ’ਚ ਸਜ਼ਾ ਪੂਰੀ ਹੋਣ ਦੇ ਬਾਵਜੂਦ ਕੈਦ ਹਨ। ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਸਥਾਵਾਂ, ਜਥੇਬੰਦੀਆਂ, ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਸਾਰੇ ਮਿਲ ਕੇ ਸਾਂਝੇ ਰੂਪ ’ਚ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਯਤਨ ਕਰਨ। ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੀਆਂ ਸਿੱਖ ਜਥੇਬੰਦੀਆਂ ਆਪੋ-ਆਪਣਾ ਵੱਧ ਚੜ੍ਹ ਕੇ ਸਹਿਯੋਗ ਦੇਣ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਨੂੰ ਨਿਰਦੇਸ਼ ਦਿੱਤੇ ਹਨ ਕਿ ਸਿੱਖ ਕੈਦੀ ਜੋ ਕਾਫ਼ੀ ਸਮੇਂ ਤੋਂ ਜੇਲ੍ਹਾਂ ’ਚ ਬੰਦ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਯਤਨਸ਼ੀਲ ਹੋਵੇ। ਇਸ ਸਬੰਧ ’ਚ ਸ਼੍ਰੋਮਣੀ ਕਮੇਟੀ 11 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ’ਚ ਇਕ ਬੈਠਕ ਕਰਨ ਜਾ ਰਹੀ ਹੈ। ਇਸ ਬੈਠਕ ’ਚ ਸਮੁੱਚਾ ਸਿੱਖ ਪੰਥ, ਸਿੱਥ ਜਥੇਬੰਦੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣ। ਪ੍ਰਧਾਨ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਆਈ ਦੇ ਸਬੰਧ ’ਚ ਸੁਪਰੀਮ ਕੋਰਟ ਨੇ 30 ਅਪ੍ਰੈਲ ਨੂੰ ਕੇਂਦਰ ਸਰਕਾਰ ਨੂੰ 2 ਮਹੀਨਿਆਂ ਅੰਦਰ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਲਈ ਸ਼੍ਰੋਮਣੀ ਕਮੇਟੀ ਯਤਨਸ਼ੀਲ ਹੈ।

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੰਥਕ ਇਕੱਠ ਵਿਚ ਪੰਜ ਸਿੰਘ ਸਾਹਿਬਾਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਸੰਗਤ ਦੀ ਮੰਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁਰਾਤਨ ਮਰਿਆਦਾ ਨਾਲ ਕੀਰਤਨ ਕੀਤਾ ਜਾਵੇ। ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।  

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ


 


rajwinder kaur

Content Editor

Related News