8 ਬੈਂਕਾਂ ਦੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ, ਪੜ੍ਹੋ ਪੂਰਾ ਮਾਮਲਾ
Thursday, Nov 03, 2022 - 01:15 AM (IST)
ਗੁਰਦਾਸਪੁਰ (ਜੀਤ ਮਠਾਰੂ) : ਕੇਂਦਰੀ ਸਹਿਕਾਰੀ ਬੈਂਕ ਗੁਰਦਾਸਪੁਰ ਸਮੇਤ 8 ਬੈਂਕਾਂ ਦੇ ਮੁਲਾਜ਼ਮਾਂ ਨੇ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਹੋਣ ਦੇ ਰੋਸ ਵਜੋਂ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਗੁਰਦਾਸਪੁਰ ਦੇ ਕੇਂਦਰੀ ਸਹਿਕਾਰੀ ਬੈਂਕ ਵਿਖੇ ਦਿ ਗੁਰਦਾਸਪੁਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਇੰਪਲਾਈ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਠ ਅਤੇ ਜਨਰਲ ਸਕੱਤਰ ਸੁਖਮਨਪ੍ਰੀਤ ਸਿੰਘ ਨੇ ਦਿੱਤੇ ਗਏ ਧਰਨੇ ਦੌਰਾਨ ਕਿਹਾ ਕਿ ਪਿਛਲੇ ਕਰੀਬ 10 ਮਹੀਨਿਆਂ ਤੋਂ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਐੱਮ.ਡੀ. ਅਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਯੂਨੀਅਨ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਪਰ ਇਸ ਦੇ ਬਾਵਜੂਦ ਪੇ ਕਮਿਸ਼ਨ ਦੀ ਰਿਪੋਰਟ ਬੈਂਕ ਕਰਮਚਾਰੀਆਂ 'ਤੇ ਲਾਗੂ ਕਰਨ ਦੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ‘ਆਪ’ ਨੇ ਮੀਡੀਆ ਇਸ਼ਤਿਹਾਰਾਂ ’ਤੇ ਜਨਤਾ ਦੇ ਪੈਸੇ ਦੀ ਬਰਬਾਦੀ ਲਈ ਕਾਂਗਰਸ ਨੂੰ ਘੇਰਿਆ
ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਲਗਾਤਾਰ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ, ਜਿਸ ਕਰਕੇ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸੁਰੂ ਕਰ ਦਿੱਤੀ ਹੈ। 8 ਬੈਂਕਾਂ ਦੇ ਮੁਲਾਜ਼ਮ ਇਸ ਹੜਤਾਲ ਵਿੱਚ ਸ਼ਾਮਲ ਹਨ ਅਤੇ ਜਿੰਨੀ ਦੇਰ ਉਨ੍ਹਾਂ ਨੂੰ ਪੇ ਕਮਿਸ਼ਨ ਦੀ ਰਿਪੋਰਟ ਨਹੀਂ ਮਿਲਦੀ, ਓਨੀ ਦੇਰ ਕੰਮ ਸ਼ੁਰੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਮੁੱਖ ਦਫ਼ਤਰ ਸਾਹਮਣੇ ਵੀ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਵੀ ਧਰਨੇ ਦਿੱਤੇ ਜਾਣਗੇ। ਆਗੂਆਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਨਹੀਂ ਤਾਂ ਇਸ ਤੋਂ ਵੀ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ’, ਪੁਲਸ ਕਮਿਸ਼ਨਰ ਨੇ ਲੋਕਾਂ ਨੂੰ ਕੀਤਾ Alert
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।