ਰਾਜਪਾਲ ਪੁਰੋਹਿਤ ਵੱਲੋਂ ਗ੍ਰਾਮ ਰੱਖਿਆ ਕਮੇਟੀਆਂ ਲਈ ਵੱਡੇ ਇਨਾਮਾਂ ਦਾ ਐਲਾਨ

Saturday, Oct 14, 2023 - 06:39 PM (IST)

ਰਾਜਪਾਲ ਪੁਰੋਹਿਤ ਵੱਲੋਂ ਗ੍ਰਾਮ ਰੱਖਿਆ ਕਮੇਟੀਆਂ ਲਈ ਵੱਡੇ ਇਨਾਮਾਂ ਦਾ ਐਲਾਨ

ਪਠਾਨਕੋਟ/ਬਟਾਲਾ/ਗੁਰਦਾਸਪੁਰ (ਆਦਿੱਤਿਆ, ਬੇਰੀ, ਮਨਮੋਹਨ, ਵਿਨੋਦ, ਜ.ਬ.)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਅਤੇ ਸੁਰੱਖਿਆ ਫੋਰਸਾਂ ਦਾ ਮੋਹਰੀ ਹੋ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਥ ਨਾਲ ਪੰਜਾਬ ਇਸ ਜੰਗ ’ਚੋਂ ਵੀ ਜੇਤੂ ਹੋ ਕੇ ਨਿਕਲੇਗਾ ਅਤੇ ਪੰਜਾਬ ਦੇ ਬਹਾਦਰ ਲੋਕ ਦੇਸ਼ ਦੀਆਂ ਦੁਸ਼ਮਣ ਤਾਕਤਾਂ ਨੂੰ ਇਕ ਵਾਰ ਫਿਰ ਮੂੰਹ-ਤੋੜਵਾਂ ਜਵਾਬ ਦੇਣਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬੀਤੇ ਦਿਨ ਕਲਾਨੌਰ ਦੇ ਨੇੜਲੇ ਪਿੰਡ ਨੜਾਂਵਾਲੀ ਵਿਖੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੇ ਰੂ-ਬ-ਰੂ ਹੋਏ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਗੁਆਂਢੀ ਮੁਲਕ ਸਾਨੂੰ ਕਮਜ਼ੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਨ੍ਹਾਂ ਨਾ-ਪਾਕ ਇਰਾਦਿਆਂ ਨੂੰ ਕਦੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਸ਼ਾਸਨ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਦੁਸ਼ਮਣ ਦੇਸ਼ ਦੀ ਕੋਝੀਆਂ ਹਰਕਤਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਿੰਡ ਵਿਚ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਦਾ ਇਲਾਜ ਕਰਵਾਓ ਅਤੇ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਇਤਲਾਹ ਪੁਲਸ ਨੂੰ ਦਿਓ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸੂਚਨਾ ਪੂਰੀ ਤਰ੍ਹਾਂ ਨਾਲ ਗੁਪਤ ਰੱਖੀ ਜਾਂਦੀ ਹੈ। ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੀ ਰੋਕਥਾਮ ਅਤੇ ਕੀਤੇ ਜਾ ਰਹੇ ਹੋਰ ਭਲਾਈ ਕਾਰਜਾਂ ਲਈ ਭਰਪੂਰ ਸ਼ਲਾਘਾ ਵੀ ਕੀਤੀ।

ਇਹ ਵੀ ਪੜ੍ਹੋ- ਨਸ਼ਿਆ ਖ਼ਿਲਾਫ਼ ਜੰਗ 'ਚ ਅੰਮ੍ਰਿਤਸਰ CP ਦੀ ਪਹਿਲਕਦਮੀ, 40 ਹਜ਼ਾਰ ਵਿਦਿਆਰਥੀਆਂ ਨਾਲ ਚਲਾਉਣਗੇ ਵੱਡੀ ਮੁਹਿੰਮ

PunjabKesari

ਇਸ ਦੌਰਾਨ ਰਾਜਪਾਲ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵਿਰਸੇ ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ‘ਵਿਰਸਾ ਗੁਰਦਾਸਪੁਰ’ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਚੌੜਾ ਕਲਾਂ ਦੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਸ਼ਮਸ਼ੇਰ ਸਿੰਘ, ਗੁਰਜੀਤ ਸਿੰਘ, ਦਲੇਰ ਸਿੰਘ ਅਤੇ ਮਨਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਨਸ਼ਾ ਤਸਕਰ ਨੂੰ ਫੜਨ ਅਤੇ ਉਸ ਕੋਲੋਂ 12 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਕਰਵਾਉਣ ’ਚ ਪੁਲਸ ਤੇ ਬੀ.ਐੱਸ.ਐੱਫ ਨੂੰ ਸਹਿਯੋਗ ਦਿੱਤਾ ਸੀ।

ਇਹ ਵੀ ਪੜ੍ਹੋ- ਰਾਜਕੁਮਾਰ ਵੇਰਕਾ ਨੇ ਛੱਡੀ ਭਾਜਪਾ, ਕਾਂਗਰਸ 'ਚ ਹੋਵੇਗੀ ਘਰ ਵਾਪਸੀ

ਇਸ ਦੇ ਨਾਲ ਉਨ੍ਹਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗ੍ਰਾਮੀਣ ਸੁਰੱਖਿਆ ਸਮਿਤੀ ਦੇ ਮੈਂਬਰਾਂ ਨੂੰ ਸੰਬੋਧਨ ਕੀਤਾ ਤੇ ਸਮਾਜ ਦੀ ਸੁਰੱਖਿਆ ਲਈ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ। ਰਾਜਪਾਲ ਨੇ ਨਸ਼ਿਆਂ ਦੇ ਵਿਆਪਕ ਸੰਕਟ ਨਾਲ ਨਜਿੱਠਣ ਅਤੇ ਸਰਹੱਦੀ ਖ਼ੇਤਰਾਂ ’ਚ ਸੁਰੱਖਿਆ ਬਰਕਰਾਰ ਰੱਖਣ ਲਈ ਸਮੂਹਿਕ ਚੌਂਕਸੀ ਦੀ ਲੋੜ ਜ਼ਾਹਰ ਕੀਤੀ।

ਰਾਜਪਾਲ ਪੁਰੋਹਿਤ ਨੇ ਗ੍ਰਾਮੀਣ ਸੁਰੱਖਿਆ ਸਮਿਤੀ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਕਿਸੇ ਵੀ ਮਹੱਤਵਪੂਰਨ ਜਾਣਕਾਰੀ ਨੂੰ ਤੁਰੰਤ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਮਾਜਿਕ ਭਲਾਈ ਲਈ ਲੋਕਾਂ ਦੇ ਯੋਗਦਾਨ ਨੂੰ ਹੋਰ ਪ੍ਰੇਰਿਤ ਕਰਦੇ ਹੋਏ ਟਾਪ ਰੈਂਕਿੰਗ ਕਮੇਟੀਆਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ। ਪਹਿਲੇ ਨੰਬਰ ’ਤੇ ਆਉਣ ਵਾਲੀ ਕਮੇਟੀ ਨੂੰ ਤਿੰਨ ਲੱਖ ਰੁਪਏ, ਦੂਜੇ ਨੰਬਰ ਤੇ ਆਉਣ ਵਾਲੀ ਕਮੇਟੀ ਨੂੰ ਦੋ ਲੱਖ ਰੁਪਏ ਅਤੇ ਤੀਜੇ ਨੰਬਰ ਤੇ ਆਉਣ ਵਾਲੀ ਕਮੇਟੀ ਨੂੰ ਇਕ ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਤਾਰੀਫ਼ ਕਰਦਿਆਂ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਦੀ ਰੱਖਿਆ ਅਤੇ ਸੰਭਾਲ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਭਾਜਪਾ ਮਗਰੋਂ ਹੁਣ ਅਕਾਲੀ ਦਲ ਵੱਲੋਂ ਵੀ ਖੁੱਲ੍ਹੀ ਬਹਿਸ 'ਚ ਸ਼ਾਮਲ ਨਾ ਹੋਣ ਦਾ ਐਲਾਨ, ਦੱਸੀ ਇਹ ਵਜ੍ਹਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News