ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫ਼ਾਰਮਾ

Thursday, Dec 08, 2022 - 12:29 PM (IST)

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫ਼ਾਰਮਾ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਸਥਿਤ ਇਕ ਹਸਪਤਾਲ ਵਿਚ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਜਾਣਿਆ, ਜਿਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਲਹਿਰ ਸਿਰਜਣ ਵਾਸਤੇ ਆਰੰਭੀ ਗਈ ਦਸਤਖ਼ਤੀ ਮੁਹਿੰਮ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ- ਗੰਨ ਕਲਚਰ ਨੂੰ ਉਤਸ਼ਾਹਿਤ ਕਰਦੀਆਂ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਾਲੀਆਂ ਪਤੰਗਾਂ ਦੁਕਾਨਾਂ 'ਤੇ ਲੱਗੀਆਂ

ਇਸ ਮੌਕੇ ਉਨ੍ਹਾਂ ਪ੍ਰੋਫਾਰਮਾ ਭਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ। ਬਾਪੂ ਸੂਰਤ ਸਿੰਘ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਪ੍ਰੋਫਾਰਮੇ ਭਰ ਕੇ ਸ਼੍ਰੋਮਣੀ ਕਮੇਟੀ ਪਾਸ ਪਹੁੰਚਾਉਣ ਲਈ ਵੀ ਕਾਰਜ ਕਰਨਗੇ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਵਾਦ ’ਤੇ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਅਤੇ ਇਸ ਸਬੰਧ ਵਿਚ ਸੰਘਰਸ਼ ਕਰਨ ਵਾਲੇ ਹਰ ਇਕ ਦਾ ਉਹ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸੰਘਰਸ਼ ਕੀਤਾ ਗਿਆ ਹੈ, ਜੋ ਸਭ ਲਈ ਪ੍ਰੇਰਣਾ ਸਰੋਤ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News