ਹਥਿਆਰਬੰਦ ਨੌਜਵਾਨਾਂ ਨੇ ਅਹਾਤਾ ਮਾਲਕ ਸਮੇਤ 2 ਲੋਕਾਂ ’ਤੇ ਕੀਤਾ ਹਮਲਾ
Saturday, Dec 26, 2020 - 04:52 PM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ (ਬੇਰੀ, ਰਮੇਸ਼): ਹਥਿਆਰਬੰਦ ਨੌਜਵਾਨਾਂ ਵਲੋਂ ਅਹਾਤਾ ਮਾਲਕ ਸਮੇਤ 2 ਲੋਕਾਂ ’ਤੇ ਹਮਲਾ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜ਼ੇਰੇ ਇਲਾਜ ਅਹਾਤਾ ਮਾਲਕ ਰਮਨ ਕੁਮਾਰ ਪੁੱਤਰ ਬਨਾਰਸੀ ਦਾਸ ਅਤੇ ਸਾਥੀ ਹਰਜਿੰਦਰ ਸਿੰਘ ਪੁੱਤਰ ਓਮ ਪ੍ਰਕਾਸ਼ ਵਾਸੀ ਸ੍ਰੀ ਹਰਗੋਬਿੰਦਪੁਰ ਨੇ ਦੱਸਿਆ ਕਿ ਕੁਝ ਹਥਿਆਰਬੰਦ ਨੌਜਵਾਨਾਂ ਨੇ ਉਸ ਅਤੇ ਉਸਦੇ ਸਾਥੀ ’ਤੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਉਪਰੰਤ ਸਾਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰਿਸ਼ਤਿਆਂ ’ਤੇ ਲੱਗਾ ਦਾਗ਼, ਗੁਰਦਾਸਪੁਰ ’ਚ ਹਵਸੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਕੀਤਾ ਗਰਭਵਤੀ
ਇਸ ਸਬੰਧੀ ਐੱਸ. ਐੱਚ. ਓ. ਸ੍ਰੀ ਹਰਗੋਬਿੰਦਪੁਰ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਸਰਗਰਮੀ ਨਾਲ ਮੁਲਜ਼ਮਾਂ ਦੀ ਤਲਾਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ