ਕੈਪਟਨ ਸਰਕਾਰ ਨੇ ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਦੀ ਗਰਾਊਂਡ ''ਚੋਂ ਸੜਕ ਕੱਢਣ ਦਾ ਫੈਸਲਾ ਲਿਆ ਵਾਪਸ

01/31/2020 5:03:23 PM

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਬੇਰਿੰਗ ਯੂਨੀਅਨ ਕ੍ਰਿਸ਼ਚਨ ਕਾਲਜ ਦੀ ਗਰਾਊਂਡ 'ਚੋਂ ਰਾਸਤਾ ਕੱਢਣ ਦਾ ਫੈਸਲਾ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਜੈਕਟ ਨੂੰ ਰੋਕਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਫੈਸਲੇ ਤੋਂ ਕਾਲਜ ਪ੍ਰਸ਼ਾਸਨ ਅਤੇ ਵਿਦਿਆਰਥੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਦੇ ਚੱਲਦਿਆਂ ਅੱਜਜ ਕਾਲਜ 'ਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ ਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤੀ ਗਈ।

ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਾਲਜ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਰਸਤਾ ਕੱਢ ਦਿੱਤਾ ਜਾਂਦਾ ਤਾਂ ਕਾਲਜ ਦਾ ਖੇਡ ਦਾ ਮੈਦਾਨ ਦੋ ਹਿੱਸਿਆਾਂ 'ਚ ਵੰਡਿਆ ਜਾਣਾ ਸੀ, ਜਿਸ ਕਾਰਨ ਇਥੇ ਅਭਿਆਸ ਕਰਨ ਵਾਲੇ ਵਿਦਿਆਰਥੀਆਂ ਨੁਕਸਾਨ ਹੋਣਾ ਸੀ। ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ।


Baljeet Kaur

Content Editor

Related News