ਭਾਰਤੀ ਕਮਿਊਨਿਸਟ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਰੈਲੀਆਂ ਕਰਨ ਦਾ ਐਲਾਨ

10/16/2020 4:38:15 PM

ਬਟਾਲਾ (ਬੇਰੀ, ਵਿਪਨ, ਯੋਗੀ, ਅਸ਼ਵਨੀ): ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ¸ ਲੈਨਿਨਵਾਦੀ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਾਲੇ ਦਿਨ ਜਨਾਨੀ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਰੈਲੀਆ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਅਕਾਲੀਆਂ ਦੀ ਤੂਤੀ ਬੋਲਣ ਵਾਲੇ ਮਾਲਵੇ 'ਚ ਅਕਾਲੀ ਦਲ ਨੂੰ ਲਗਦਾ ਜਾ ਰਿਹੈ ਖੋਰਾ

ਇਸ ਸਬੰਧੀ ਲਿਬਰੇਸ਼ਨ ਦੇ ਸੂਬਾ ਸਕੱਤਰ ਕਾ. ਗੁਰਮੀਤ ਸਿੰਘ ਬਖਤਪੁਰ ਅਤੇ ਮੋਰਚੇ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਬੀਤੇ 5 ਮਹੀਨਿਆਂ ਤੋਂ ਪੰਜਾਬ ਦੀਆਂ ਹਜ਼ਾਰਾਂ ਜਨਾਨੀਆਂ ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜ਼ੇ ਦੀ ਮੁਆਫ਼ੀ ਲਈ ਸੰਘਰਸ਼ ਕਰ ਰਹੀਆਂ ਹਨ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਅਨੁਸਾਰ ਗਰੀਬਾਂ ਕੋਲ ਅਗਲੇ ਇਕ ਸਾਲ ਤੱਕ ਕਰਜ਼ਾ ਉਤਾਰਨ ਦੀ ਸਮਰੱਥਾ ਨਹੀਂ ਹੋ ਸਕਦੀ ਕਿਉਂਕਿ ਤਾਲਾਬੰਦੀ ਕਾਰਨ ਗਰੀਬਾਂ ਨੂੰ ਕੋਈ ਰੋਜ਼ਗਾਰ ਨਹੀਂ ਮਿਲ ਰਿਹਾ ਹੈ ਪਰ ਇਸਦੇ ਬਾਵਜੂਦ ਕੰਪਨੀਆਂ ਵਲੋਂ ਗਰੀਬ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ 'ਚ ਭਾਰਤੀ ਕਮਿਊਨਿਸਟ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ 19 ਅਕਤੂਬਰ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਪਰਿਵਾਰ ਦੇ ਕਰਜ਼ੇ ਮੁਆਫ਼ ਨਾ ਕੀਤੇ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜਿਸ ਦੀ ਲੰਬੀ ਉਮਰ ਲਈ ਲਿਆ ਸੀ ਵਰਤ ਦਾ ਸਾਮਾਨ, ਉਸੇ ਨੇ ਸੁੱਤੀ ਪਈ ਨੂੰ ਦਿੱਤੀ ਖ਼ੌਫ਼ਨਾਕ ਮੌਤ


Baljeet Kaur

Content Editor

Related News