ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

12/11/2018 5:24:19 PM

ਬਟਾਲਾ (ਬੇਰੀ, ਸਾਹਿਲ) : ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵਲੋਂ ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ 107 ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਵਿਰਾਹੁਲ ਮਸੀਹ ਪੁੱਤਰ ਜੱਸਾ ਮਸੀਹ ਵਾਸੀ ਪੱਬਾਂਰਾਲੀ ਵਜੋ ਹੋਈ ਹੈ। ਪੁਲਸ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Baljeet Kaur

This news is Content Editor Baljeet Kaur