ਮਨਪ੍ਰੀਤ ਬਾਦਲ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਬੱਸ ਅੱਡਾ ਬਣਾਉਣ ਲਈ ਜਾਰੀ ਕੀਤਾ 1.20 ਕਰੋੜ

10/15/2020 4:36:03 PM

ਬਟਾਲਾ (ਬੇਰੀ): ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡਾ ਬਣਾਉਣ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਪੈਂਡਿੰਗ ਚਲੀ ਆ ਰਹੀ ਸੀ। ਇਸਨੂੰ ਲੈ ਕੇ ਹੁਣ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਯਤਨ ਕੀਤੇ ਜਾਣ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਕਤ ਬੱਸ ਅੱਡੇ ਦੇ ਨਿਰਮਾਣ ਲਈ 1 ਕਰੋੜ 20 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਲਯੁੱਗੀ ਪੁੱਤਾਂ ਨੇ ਜਾਇਦਾਦ ਖ਼ਾਤਰ ਬਜ਼ੁਰਗ ਪਿਤਾ 'ਤੇ ਢਾਹਿਆ ਤਸ਼ੱਦਦ, CCTV 'ਚ ਕੈਦ ਹੋਈ ਕਰਤੂਤ

ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਹਰ ਸੰਭਵ ਯਤਨ ਕਰ ਕੇ ਸਰਕਾਰ ਕੋਲੋਂ ਹਲਕੇ ਲਈ ਵਿਕਾਸ ਵਾਸਤੇ ਗ੍ਰਾਂਟਾਂ ਲੈ ਕੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਹੀ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਸਰਕਾਰ ਯਤਨਸ਼ੀਲ ਹੈ ਅਤੇ ਅੱਜ ਇਸੇ ਲੜੀ ਤਹਿਤ ਮੁੱਖ ਮੰਤਰੀ ਵਲੋਂ ਹਲਕੇ ਦੇ ਬੱਸ ਅੱਡੇ ਦੇ ਨਿਰਮਾਣ ਵਾਸਤੇ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਯਾਦਵਿੰਦਰ ਸਿੰਘ ਸ਼ੈਰੀ, ਹਰਵਿੰਦਰ ਸਿੰਘ ਹੈਰੀ, ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਪੀ.ਏ. ਰਾਜਦੇਵ ਸਿੰਘ ਮੌਜੂਦ ਸਨ।

ਇਹ ਵੀ ਪੜ੍ਹੋ : ਬੀ.ਐੱਸ.ਐੱਫ. ਨੂੰ ਮਿਲੀ ਵੱਡੀ ਸਫ਼ਲਤਾ, 50 ਕਰੋੜ ਦੀ ਹੈਰੋਇਨ ਬਰਾਮਦ


Baljeet Kaur

Content Editor

Related News