ਜ਼ਹਿਰੀਲੀ ਚੀਜ਼ ਖਾਣ ਨਾਲ ਵਿਆਹੁਤਾ ਦੀ ਮੌਤ

01/20/2019 2:13:13 PM

ਬਟਾਲਾ (ਬੇਰੀ) - ਬਟਾਲਾ ਦੀ ਕਲਗੀਧਰ ਕਾਲੋਨੀ ਵਿਖੇ ਇਕ ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਸ਼ਰਨਜੀਤ ਕੌਰ ਪਤਨੀ ਪਲਵਿੰਦਰ ਸਿੰਘ ਵਾਸੀ ਰਜੋਆ ਹਾਲ ਵਾਸੀ ਕਲਗੀਧਰ ਕਾਲੋਨੀ ਬਟਾਲਾ ਜੋ ਕਿ 30 ਸਾਲ ਦੀ ਸੀ, ਦਾ 6 ਸਾਲ ਪਹਿਲਾ ਪਲਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ।  

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸ਼ਰਨਜੀਤ ਕੌਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸਦੇ ਚਲਦਿਆਂ ਅੱਜ ਇਸ ਨੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਐੱਸ. ਐੱਚ. ਓ. ਮੁਤਾਬਕ ਇਸ ਬਾਰੇ ਸੂਚਨਾ ਮਿਲਣ 'ਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਵਿਆਹੁਤਾ ਦੀ ਲਾਸ਼ ਨੂੰ ਕਬਜ਼ੇ 'ਚ ਲੈਂਦਿਆਂ ਬਣਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News