ਪੰਜਾਬ ਸਰਕਾਰ ਨੇ ਬਟਾਲਾ ਵਾਸੀਆਂ ਨੂੰ ਨਵੇਂ ਸਾਲ ਦਾ ਖੂਬਸੂਰਤ ਤੋਹਫ਼ਾ ਦਿੱਤਾ

Saturday, Jan 09, 2021 - 01:33 PM (IST)

ਪੰਜਾਬ ਸਰਕਾਰ ਨੇ ਬਟਾਲਾ ਵਾਸੀਆਂ ਨੂੰ ਨਵੇਂ ਸਾਲ ਦਾ ਖੂਬਸੂਰਤ ਤੋਹਫ਼ਾ ਦਿੱਤਾ

ਬਟਾਲਾ (ਬੇਰੀ): ਪੰਜਾਬ ਸਰਕਾਰ ਵਲੋਂ ਹੰਸਲੀ ਨਾਲੇ ਉੱਪਰ ਸਿਟੀ ਰੋਡ ਵਾਲਾ ਪੁੱਲ ਬਣਾ ਕੇ ਬਟਾਲਾ ਵਾਸੀਆਂ ਨੂੰ ਨਵੇਂ ਸਾਲ ਦਾ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਸ਼ਾਵਾਂ ਬਾਰੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵਲੋਂ ਸ਼ੁੱਕਰਵਾਰ ਇਸ ਪੁੱਲ ਨੂੰ ਲੋਕ ਅਰਪਣ ਕੀਤਾ ਗਿਆ। ਇਸ ਨਵੇਂ ਬਣੇ ਪੁੱਲ ਨੂੰ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ’ਚ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਪੁੱਲ ਮਨਜ਼ੂਰ ਕੀਤੇ ਗਏ ਸਨ ਅਤੇ ਸਿਟੀ ਰੋਡ ਵਾਲੇ ਪੁੱਲ ਨੂੰ ਵੀ ਬਣਾ ਕੇ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੁੱਲ ਦੀ ਉਸਾਰੀ ਉੱਪਰ 2.28 ਕਰੋੜ ਰੁਪਏ ਖਰਚ ਆਏ ਹਨ। ਉਨ੍ਹਾਂ ਕਿਹਾ ਕਿ ਇਸ ਪੁੱਲ ਉੱਪਰ ਬਜ਼ਰੀ ਪੈਣ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸਿਟੀ ਰੋਡ ਦਾ ਪੁੱਲ ਬਣਨ ਨਾਲ ਸਿਟੀ ਰੋਡ, ਚੱਕਰੀ ਬਜ਼ਾਰ ਅਤੇ ਸਿਨੇਮਾ ਰੋਡ ਦੇ ਦੁਕਾਨਦਾਰਾਂ ਨੂੰ ਸਹੂਲਤ ਮਿਲਣ ਦੇ ਨਾਲ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ:  ਪੰਜਾਬ ਸਰਕਾਰ ਦਾ ਵੱਡਾ ਐਲਾਨ: ਇਸ ਸਾਲ ਪੰਜਾਬ ਨੂੰ ਮਿਲਣਗੀਆਂ ਨਵੀਆਂ ਬੱਸਾ, ਮਿਨੀ ਬੱਸਾਂ ਨੂੰ ਜਾਰੀ ਹੋਣਗੇ ਪਰਮਿਟ

ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੰਤ ਫਰਾਂਸਿਸ ਸਕੂਲ ਨੇੜਲੇ ਪੁੱਲ ਦੀ ਉਸਾਰੀ ਮੁਕੰਮਲ ਕੀਤੀ ਜਾ ਚੁੱਕੀ ਹੈ। ਬਾਜਵਾ ਨੇ ਕਿਹਾ ਕਿ ਜਲਧੰਰ ਰੋਡ ਵਾਲਾ ਪੁੱਲ ਵੀ ਤੇਜ਼ ਗਤੀ ਨਾਲ ਬਣ ਰਿਹਾ ਹੈ ਅਤੇ ਉਮੀਦ ਹੈ ਕਿ ਫਰਵਰੀ ਦੇ ਅਖੀਰ ਤੱਕ ਇਹ ਪੁੱਲ ਵੀ ਬਣ ਕੇ ਤਿਆਰ ਹੋ ਜਾਵੇਗਾ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਇਹ ਸਾਰੇ ਵਿਕਾਸ ਕਾਰਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਕਰਵਾਏ ਜਾ ਰਹੇ ਹਨ ਅਤੇ ਉਹ ਵਿਕਾਸ ਕਾਰਜਾਂ ਲਈ ਬਟਾਲਾ ਵਾਸੀਆਂ ਵੱਲੋਂ ਮੁੱਖ ਮੰਤਰੀ ਸਾਹਿਬ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਇਸ ਮੌਕੇ ਸਿਟੀ ਰੋਡ, ਚੱਕਰੀ ਬਜ਼ਾਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਇਸ ਪੁੱਲ ਦੇ ਸ਼ੁਰੂ ਹੋਣ ’ਤੇ ਕੈਬਨਿਟ ਮੰਤਰੀ ਬਾਜਵਾ ਦਾ ਧੰਨਵਾਦ ਕੀਤਾ। 

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਨੇ ਕੈਪਟਨ ਨੂੰ ਲਿਆ ਨਿਸ਼ਾਨੇ ’ਤੇ, ਦੋਹਰੀ ਚਾਲ ਨਾ ਚੱਲਣ ਦੀ ਕਹੀ ਗੱਲ


author

Baljeet Kaur

Content Editor

Related News