ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਗੇਟ ਰੈਲੀ ਕਰ ਕੇ ਸ਼ੁਰੂ ਕੀਤੀ ਭੁੱਖ ਹੜਤਾਲ

09/08/2020 5:05:54 PM

ਬਟਾਲਾ (ਬੇਰੀ) : ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਬਟਾਲਾ ਦੇ ਸਮੂਹ ਮੁਲਾਜ਼ਮਾਂ ਨੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਅਤੇ ਗੇਟ ਰੈਲੀ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਗੁਰਜੀਤ ਸਿੰਘ ਘੋੜੇਵਾਹ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਨਾਲ ਵਾਅਦੇ ਕਰ ਕੇ ਮੁਕਰ ਰਹੀ ਹੈ, ਜਿਸ ਕਾਰਣ ਮੁਲਾਜ਼ਮਾਂ 'ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ ਲਾਉਣ ਦੀ ਤਿਆਰੀ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਪੇ ਕਮਿਸ਼ਨਰ ਦੀ ਰਿਪੋਰਟ ਜਾਰੀ ਕੀਤੀ ਜਾਵੇ, ਡੀ. ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਰੋਡਵੇਜ਼ ਵਿਚ ਠੇਕੇ 'ਤੇ ਕੰਮ ਕਰਦੇ ਕਾਮੇ ਪੱਕੇ ਕੀਤੇ ਜਾਣ।

ਇਹ ਵੀ ਪੜ੍ਹੋ : ਹੁਣ ਆਪਣੇ ਹੀ ਰੱਖਣ ਲੱਗੇ ਕੁੜੀਆਂ 'ਤੇ ਮਾੜੀ ਨਜ਼ਰ, ਚਾਚੇ ਦੀ ਕਰਤੂਤ ਸੁਣ ਖ਼ੋਲ ਉਠੇਗਾ ਖੂਨ

ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਭੁੱਖ ਹੜਤਾਲ 'ਚ ਸਾਥੀ ਰਵਿੰਦਰ ਸਿੰਘ, ਜਸਬੀਰ ਸਿੰਘ, ਗੁਰਪਾਲ ਸਿੰਘ ਅਤੇ ਪਰਮਬੀਰ ਸਿੰਘ (ਏਕਟ) ਬੈਠੇ। ਇਸ ਮੌਕੇ ਜੋਗਿੰਦਰ ਸਿੰਘ, ਇਕਬਾਲ ਸਿੰਘ, ਮਲਕੀਤ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਦਾਲਮ, ਸਤਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਕਮਰੇ 'ਚ ਚੂਹਾ ਵੇਖ ਭੜਕੀ ਪਤਨੀ ਦੀ ਹੈਵਾਨੀਅਤ, ਦੰਦਾਂ ਨਾਲ ਕੱਟ ਸੁੱਟਿਆ ਪਤੀ ਦਾ ਗੁਪਤ ਅੰਗ


Baljeet Kaur

Content Editor

Related News