ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

01/03/2020 6:13:36 PM

ਬਟਾਲਾ (ਬੇਰੀ) : ਅੱਜ ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਬਟਾਲਾ ਵੱਲੋਂ ਗੇਟ ਰੈਲੀ ਦਾ ਆਯੋਜਨ ਚੇਅਰਮੈਨ ਰਜਿੰਦਰ ਗੋਰਾਇਆ ਅਤੇ ਸਰਪ੍ਰਸਤ ਰਛਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ 4 ਜਨਵਰੀ ਅਤੇ 8 ਜਨਵਰੀ ਨੂੰ ਹੋਣ ਜਾ ਰਹੀ ਦੇਸ਼ ਪੱਧਰੀ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪਨਬੱਸ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਯੂਨੀਅਨ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਡਿਪੂ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਉਣ ਵਾਲੇ ਸਮੇਂ ਵਿਚ ਕੱਚੇ ਮੁਲਾਜ਼ਮਾਂ ਦੇ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਪਨਬੱਸ ਯੂਨੀਅਨ ਲੰਬੇ ਸਮੇਂ ਲਈ ਹੜਤਾਲ 'ਤੇ ਜਾਵੇਗੀ ਅਤੇ ਪੂਰਾ ਪੰਜਾਬ ਬੰਦ ਕੀਤਾ ਜਾਵੇਗਾ ਅਤੇ ਪੁਤਲੇ ਸਾੜੇ ਜਾਣਗੇ। ਇਸ ਤੋਂ ਇਲਾਵਾ ਸੂਬਾ ਸਲਾਹਕਾਰ ਪਰਮਜੀਤ ਸਿੰਘ ਕੋਹਾੜਾ ਅਤੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਬੰਧਤ ਠੇਕੇਦਾਰ ਵੱਲੋਂ ਯੂਨੀਅਨ ਤੋਂ ਪੁੱਛੇ ਬਿਨਾਂ ਭਰਤੀ ਕੀਤੀ ਜਾਂਦੀ ਹੈ ਤਾਂ ਯੂਨੀਅਨ ਉਸਦਾ ਕੜਾ ਵਿਰੋਧ ਕਰੇਗੀ।


Baljeet Kaur

Content Editor

Related News