ਬਟਾਲਾ ''ਚ ਜੁੱਤੀਆਂ ਦੀ ਦੁਕਾਨ ''ਤੇ ਚੋਰਾਂ ਨੇ ਕੀਤਾ ਹੱਥ ਸਾਫ

02/17/2020 4:34:18 PM

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਅਲੀਵਾਲ ਰੋਡ 'ਤੇ ਸਥਿਤ ਜੁੱਤੀਆਂ ਦੀ ਦੁਕਾਨ 'ਤੇ ਬੀਤੀ ਰਾਤ ਚੋਰਾਂ ਵਲੋਂ ਹੱਥਾਂ ਸਾਫ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਮੋਨੂੰ ਮਹਾਜਨ ਅਤੇ ਡਿੰਪਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦਾ ਜੁੱਤੀਆਂ ਦਾ ਹੋਲਸੇਲ ਦਾ ਕੰਮ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਅਤੇ ਗੁਦਾਮ 'ਚ ਇਕ ਸਾਲ 'ਚ  ਪਹਿਲਾਂ ਵੀ ਤਿੰਨ ਵਾਰ ਚੋਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਜੁੱਤੀਆਂ, ਹੋਰ ਕਈ ਸਾਮਾਨ ਤੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਲੈ ਕੇ ਫਰਾਰ ਹੋ ਗਏ। ਦੁਕਾਨ ਮਾਲਕ ਮੋਨੂੰ ਮਹਾਜਨ ਨੇ ਦੱਸਿਆ ਕਿ ਇਸ ਇਲਾਕੇ 'ਚ ਕਰੀਬ 50 ਵੱਖ-ਵੱਖ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ ਪਰ ਪੁਲਸ ਵਲੋਂ ਕਿਸੇ ਵੀ ਚੋਰ ਨੂੰ ਕਾਬੂ ਨਹੀਂ ਕੀਤਾ ਗਿਆ।


Baljeet Kaur

Content Editor

Related News