ਭੂਆ ਦੇ ਪੁੱਤਰ ਦਾ ਕਤਲ ਕਰਨ ਵਾਲੇ ਪਿਉ-ਪੁੱਤ ਗ੍ਰਿਫ਼ਤਾਰ

07/01/2020 10:22:17 AM

ਬਟਾਲਾ (ਜ. ਬ., ਬੇਰੀ) : ਬੀਤੀ ਦਿਨੀਂ ਪਿੰਡ ਬਾਉਲੀ ਇੰਦਰਜੀਤ ਵਿਖੇ ਜ਼ਮੀਨੀ ਵਿਵਾਦ ਕਾਰਣ ਮਾਮੇ ਦੇ ਪੁੱਤ ਨੇ ਭੂਆ ਦੇ ਪੁੱਤ ਦਾ ਕਤਲ ਕਰ ਦਿੱਤਾ ਸੀ, ਜਿਨ੍ਹਾਂ ਨੂੰ  ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋਂ : ਹਵਸ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ

ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਬਲਬੀਰ ਸਿੰਘ ਅਤੇ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ 23 ਤਰੀਕ ਦੀ ਰਾਤ ਨੂੰ ਜ਼ਮੀਨੀ ਵਿਵਾਦ ਕਾਰਣ ਗੁਰਦੀਪ ਸਿੰਘ ਨੇ ਭੂਆ ਦੇ ਲੜਕੇ ਗੁਰਮੀਤ ਸਿੰਘ ਨੂੰ ਘਰੋਂ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਪੁਲਸ ਗੁਰਦੀਪ ਸਿੰਘ ਅਤੇ ਉਸ ਦੇ ਪਿਤਾ ਅਜੀਤ ਸਿੰਘ ਖਿਲਾਫ਼ ਧਾਰਾ 302 ਤਹਿਤ ਕੇਸ ਦਰਜ ਕੀਤਾ ਸੀ, ਅੱਜ ਗੁਪਤ ਸੂਚਨਾ 'ਤੇ ਦੋਵਾਂ ਪਿਉ-ਪੁੱਤ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ਦਾ ਮੈਡੀਕਲ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਅਦਾਲਤ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋਂ : ਜੀ. ਐੱਨ. ਡੀ. ਯੂ. ਵਲੋਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ


Baljeet Kaur

Content Editor

Related News