ਤਿ੍ਰਪਤ ਬਾਜਵਾ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੀਆਂ 6 ਸੰਪਰਕ ਸੜਕਾਂ ਦੇ ਨਿਰਮਾਣ ਦੇ ਨੀਂਹ ਪੱਥਰ ਰੱਖੇ

01/11/2021 3:08:42 PM

ਬਟਾਲਾ (ਬੇਰੀ): ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਸ਼ਾਵਾਂ ਬਾਰੇ ਮੰਤਰੀਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਹਲਕਾ ਫ਼ਤਹਿਗੜ ਚੂੜੀਆਂ ਦੇ ਪਿੰਡਾਂ ’ਚ ਵੱਖ-ਵੱਖ ਸੰਪਰਕਾਂ ਸੜਕਾਂ ਦੀ ਨਵੀਂ ਉਸਾਰੀ ਦੇ ਨੀਂਹ ਪੱਥਰ ਰੱਖੇ। ਇਨਾਂ 6 ਸੜਕਾਂ ਦੇ ਨਿਰਮਾਣ ਉੱਪਰ ਪੰਜਾਬ ਸਰਕਾਰ ਵਲੋਂ 4.26 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਐਤਵਾਰ ਸਭ ਤੋਂ ਪਹਿਲਾਂ ਕਿਲਾ ਲਾਲ ਸਿੰਘ ਤੋਂ ਅਲੀਵਾਲ ਨੂੰ ਜਾਂਦੀ 7.75 ਕਿਲੋ ਮੀਟਰ ਲੰਬੀ ਸੰਪਰਕ ਸੜਕ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਨੂੰ ਬਣਾਉਣ ਉੱਪਰ 2.10 ਕਰੋੜ ਰੁਪਏ ਖਰਚਾ ਆਵੇਗਾ। ਇਸਦੇ ਨਾਲ ਹੀ ਉਨ੍ਹਾਂ ਲਿੰਕ ਸੜਕ ਅਲੀਵਾਲ ਤੋਂ ਕਿਲਾ ਲਾਲ ਸਿੰਘ ਤੱਕ 7.75 ਕਿਲੋ ਮੀਟਰ ਲੰਬੀ ਸੜਕ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ। ਇਸ ਸੜਕ ਦੇ ਨਿਰਮਾਣ ਉੱਪਰ ਵੀ 2.10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਬਾਜਵਾ ਨੇ ਅਲੀਵਾਲ ਬਾਈਪਾਸ ਤੋਂ ਬਟਾਲਾ-ਫ਼ਤਹਿਗੜ੍ਹ ਚੂੜੀਆਂ ਰੋਡ (ਰਜਬਾਹੇ ਦੇ ਨਾਲ) ਸੜਕ ਅਤੇ 6 ਮੀਟਰ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਉੱਪਰ 66.50 ਲੱਖ ਰੁਪਏ ਖਰਚੇ ਜਾ ਰਹੇ ਹਨ। ਕੈਬਨਿਟ ਮੰਤਰੀ ਬਾਜਵਾ ਨੇ ਲਿੰਕ ਸੜਕ ਕੋਟਲਾ ਬਾਮਾ ਤੋਂ ਰਿਆਲੀ ਰੋਡ (ਰਜਬਾਹੇ ਦੇ ਨਾਲ) ਜਿਸਦੀ ਲੰਬਾਈ 0.90 ਕਿਲੋਮੀਟਰ ਹੈ ੳੇੁਸਦਾ ਵੀ ਨੀਂਹ ਪੱਥਰ ਰੱਖਿਆ। ਇਸ ਸੜਕ ਉੱਪਰ 22 ਲੱਖ ਰੁਪਏ ਖਰਚੇ ਜਾ ਰਹੇ ਹਨ।

ਇਹ ਵੀ ਪੜ੍ਹੋਂ : ਦਿੱਲੀ ਧਰਨੇ ਤੋਂ ਆਈ ਦੁਖਦਾਈ ਖ਼ਬਰ, ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੰਮਿ੍ਰਤਸਰ-ਪਠਾਨਕੋਟ ਹਾਈਵੇ ਤੋਂ ਜਾਂਦੀ ਲਿੰਕ ਰੋਡ ਹਰਦੋ ਝੰਡੇ, ਕੋਟਲਾ ਸਰਫ, ਸਰੂਪਵਾਲੀ, ਬੱਜੂਮਾਨ-ਛਿੱਤ ਰੋਡ ਤੱਕ 5.10 ਕਿਲੋਮੀਟਰ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਵੀ ਰੱਖਿਆ। ਇਸ ਸੜਕ ਦੇ ਨਿਰਮਾਣ ਉੱਪਰ 128.25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਅਖੀਰ ’ਚ ਬਾਜਵਾ ਨੇ ਬੱਜੂਮਾਨ-ਛਿੱਤ ਰੋਡ ਤੋਂ ਸਰੂਪਵਾਲੀ, ਕੋਟਲਾ ਸਰਫ਼, ਹਰਦੋ ਝੰਡੇ, ਅੰਮਿ੍ਰਤਸਰ ਰੋਡ ਤੱਕ (ਰਜਬਾਹੇ ਦੇ ਨਾਲ) ਸੜਕ ਜਿਸਦੀ ਲੰਬਾਈ 5.10 ਕਿਲੋਮੀਟਰ ਹੈ ਉਸਦੇ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਨਿਰਮਾਣ ਲਾਗਤ 128.25 ਲੱਖ ਰੁਪਏ ਹੈ।

ਇਹ ਵੀ ਪੜ੍ਹੋਂ : ‘ਆਪ’ ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਂ ਕਰੇਗੀ ਸਮਰਪਿਤ

ਹਲਕੇ ਦੀ ਛੇ ਵੱਖ-ਵੱਖ ਸੰਪਰਕ ਸੜਕਾਂ ਦੇ ਨਿਰਮਾਣ ਦੇ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਪੇਂਡੂ ਸੰਪਰਕ ਸੜਕਾਂ ਦਾ ਜਾਲ ਹੋਰ ਮਜਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ 6 ਸੜਕਾਂ ਦੇ ਨਿਰਮਾਣ ਉੱਪਰ 4.26 ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਸਾਰੀਆਂ ਸੜਕਾਂ ਅਗਲੇ 6 ਮਹੀਨੇ ਦੇ ਅੰਦਰ ਬਣ ਕੇ ਤਿਆਰ ਹੋ ਜਾਣਗੀਆਂ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਾਲ 2021 ਨੂੰ ਵਿਕਾਸ ਵਰੇ ਵਜੋਂ ਮਨਾਉਂਦਿਆਂ ਸੂਬੇ ਭਰ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਜਾਣਗੇ।


Baljeet Kaur

Content Editor

Related News