ਟਰੱਕ ਦੀ ਲਪੇਟ ''ਚ ਆਉਣ ਨਾਲ ਪਤੀ-ਪਤਨੀ ਜ਼ਖਮੀ

02/23/2020 5:23:13 PM

ਬਟਾਲਾ (ਜ. ਬ.) : ਸਥਾਨਕ ਜਲੰਧਰ ਰੋਡ 'ਤੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਤਬੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਠੱਠੀਆਂ ਪਤਨੀ ਰਾਜਵਿੰਦਰ ਨਾਲ ਮੋਟਰਸਾਈਕਲ 'ਤੇ ਆਪਣੇ ਘਰ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਸਠਿਆਲਾ ਕਾਲਜ ਨਜ਼ਦੀਕ ਪੁੱਜੇ ਤਾਂ ਇਕ ਤੇਜ਼ ਰਫਤਾਰ ਟਰੱਕ ਨੇ ਇਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

Baljeet Kaur

This news is Content Editor Baljeet Kaur