ਲਹਿੰਦੇ ਪੰਜਾਬ ਤੋਂ ਭਾਰਤ ਆਏ ਜਥੇ ਨੂੰ ਕੀਤਾ ਸਨਮਾਨਤ

02/19/2020 11:47:32 AM

ਬਟਾਲਾ (ਬੇਰੀ) : ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਹੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਰਬਾਬੀ ਭਾਈ ਇਨਾਮ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਬਟਾਲਾ ਅਤੇ ਅਕਾਲੀ ਪੰਚਾਂ-ਸਰਪੰਚਾਂ ਨੇ ਸਵਾਗਤ ਕੀਤਾ। ਅਕਾਲੀ ਆਗੂਆਂ ਨੇ ਭਾਈ ਇਨਾਮ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਭਾਰਤ ਆਉਣ 'ਤੇ ਵੱਡੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਕਿਸੇ ਇਕ ਜਾਤ ਜਾਂ ਫਿਰਕੇ ਲਈ ਨਹੀਂ ਸਗੋਂ ਸਾਰੀ ਮਨੁੱਖਤਾ ਲਈ ਹੀ ਸਾਂਝਾ ਹੈ, ਇਸੇ ਤਰ੍ਹਾਂ ਹੀ ਭਾਈ ਇਨਾਮ ਅਲੀ ਵੀ ਧਰਮਾਂ ਜਾਤਾਂ-ਪਾਤਾਂ ਤੋਂ ਉਪਰ ਉਠ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਦੇਸ਼ਾਂ-ਵਿਦੇਸ਼ਾਂ ਵਿਚ ਪ੍ਰਚਾਰ ਕਰ ਰਹੇ ਹਨ।

ਇਸ ਮੌਕੇ ਅਕਾਲੀ ਆਗੂਆਂ ਨੇ ਜਥੇ ਨੂੰ ਸਨਮਾਨਤ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ। ਇਸ ਸਮੇਂ ਸਾਬਕਾ ਸਰਪੰਚ ਸੁਰਿੰਦਰ ਸਿੰਘ, ਬਾਬਾ ਨਿਸ਼ਾਨ ਸਿੰਘ ਕਾਹਲੋਂ ਕਰਨਾਮਾ ਮੁੱਖ ਪ੍ਰਬੰਧਕ, ਪ੍ਰਧਾਨ ਸੁਰਿੰਦਰ ਸਿੰਘ ਸਾਬਕਾ ਸਰਪੰਚ, ਸਰਕਲ ਪ੍ਰਧਾਨ ਬਚਿੱਤਰ ਸਿੰਘ, ਮਾ. ਦਰਸ਼ਨ ਸਿੰਘ ਸਾਬਕਾ ਸੰਮਤੀ ਮੈਂਬਰ, ਗੁਰਮੀਤ ਸਿੰਘ, ਲਖਵਿੰਦਰ ਸਿੰਘ ਸਰਕਲ ਪ੍ਰਧਾਨ, ਹਰਭਜਨ ਸਿੰਘ, ਭਜਨ ਸਿੰਘ, ਤੇਜਬੀਰ ਸਿੰਘ, ਸੁਖਵਿੰਦਰ ਸਿੰਘ ਪਟਵਾਰੀ, ਰਮੇਸ਼ ਚੰਦਰ, ਪ੍ਰਗਟ ਸਿੰਘ ਆਦਿ ਮੌਜੂਦ ਸਨ।


Baljeet Kaur

Content Editor

Related News