ਮਾਪਿਆਂ ਨਾਲ ਲੜਾਈ ਕਰ ਕੇ ਨੌਜਵਾਨ ਨੇ ਖਾਧਾ ਜ਼ਹਿਰ, ਮੌਤ

Thursday, Jan 14, 2021 - 09:37 AM (IST)

ਮਾਪਿਆਂ ਨਾਲ ਲੜਾਈ ਕਰ ਕੇ ਨੌਜਵਾਨ ਨੇ ਖਾਧਾ ਜ਼ਹਿਰ, ਮੌਤ

ਬਟਾਲਾ (ਸਾਹਿਲ)- ਮਾਪਿਆ ਨਾਲ ਹੋਈ ਮਾਮੂਲੀ ਲੜਾਈ ਤੋਂ ਬਾਅਦ ਇਕ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਮ੍ਰਿਤਕ ਦੀ ਪਤਨੀ ਦਵਿੰਦਰ ਕੌਰ ਨੇ ਦੱਸਿਆ ਕਿ ਮੇਰੇ ਪਤੀ ਗਿਆਨ ਸਿੰਘ ਪੁੱਤਰ ਹਰਵੰਤ ਸਿੰਘ ਵਾਸੀ ਅਹਿਮਦਾਬਾਦ ਦੀ ਆਪਣੇ ਮਾਂ-ਪਿਉ ਨਾਲ ਕੰਮ ਕਰਨ ਨੂੰ ਲੈ ਕੇ ਸਵੇਰੇ ਮਾਮੂਲੀ ਤਕਰਾਰ ਹੋ ਗਈ ਸੀ। ਇਸ ਤੋਂ ਬਾਅਦ ਗੁੱਸੇ ’ਚ ਆਏ ਮੇਰੇ ਪਤੀ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖ਼ਰਾਬ ਹੋਣ ਲੱਗ ਪਈ, ਮੈਂ ਆਪਣੇ ਪਤੀ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਆਈ, ਜਿਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸਰਬੱਤ ਸਿਹਤ ਬੀਮਾ ਯੋਜਨਾ ’ਚ ਘਪਲੇ ਦੀਆਂ ਪਰਤਾਂ ਖੁੱਲਣ ਲੱਗੀਆਂ


author

Baljeet Kaur

Content Editor

Related News