ਨਗਰ ਨਿਗਮ ਬਟਾਲਾ ਦੀ ਟੀਮ ਨੇ ਨਾਜਾਇਜ਼ ਕੀਤੀ ਉਸਾਰੀ ਨੂੰ ਢਾਹਿਆ

Saturday, Aug 02, 2025 - 02:06 PM (IST)

ਨਗਰ ਨਿਗਮ ਬਟਾਲਾ ਦੀ ਟੀਮ ਨੇ ਨਾਜਾਇਜ਼ ਕੀਤੀ ਉਸਾਰੀ ਨੂੰ ਢਾਹਿਆ

ਬਟਾਲਾ (ਸਾਹਿਲ,ਯੋਗੀ, ਅਸ਼ਵਨੀ): ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 22, ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ, ਗਲੀ ਨੰਬਰ, 2 ਡਰੀਮਮੈਂਡ ਕਾਲੋਨੀ, ਨਜ਼ਦੀਕ ਸ਼ਿਵ ਜਿੰਮ, ਉਮਰਪੁਰਾ ਬਟਾਲਾ ਵਿਖੇ ਸੜਕ ਉਪਰ ਕੀਤੇ ਗਏ ਅਣ-ਅਧਿਕਾਰਤ ਢਾਂਚੇ (ਇਨ-ਲੀਗਲ ਸਰਟੱਰਕਚਰ) ਨੂੰ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਜੇ.ਸੀ.ਬੀ ਮਸ਼ੀਨ ਨਾਲ ਢਾਹ ਦਿੱਤਾ ਗਿਆ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ

ਟੀਮ ਵਿੱਚ ਬਿਲਡਿੰਗ ਬ੍ਰਾਂਚ ਦੇ ਅਧਿਕਾਰੀ ਕੁਲਵੰਤ ਸਿੰਘ, ਏ.ਟੀ.ਪੀ. ਧੀਰਜ ਕੁਮਾਰ, ਬਿਲਡਿੰਗ ਇੰਸਪੈਟਰ, ਸ੍ਰੀਮਤੀ ਮਨਿੰਦਰ ਕੌਰ, ਬਿਲਡਿੰਗ ਇੰਸਪੈਕਟਰ, ਗੁਰਮੁੱਖ ਸਿੰਘ, ਡਰਾਫਟਮੈਨ ਅਤੇ ਫੀਲਡ ਸਟਾਫ ਕੇਵਲ ਕ੍ਰਿਸ਼ਨ, ਧਰਮਜੀਤ ਸਿੰਘ, ਰਮੇਸ਼ ਕੁਮਾਰ ਲਾਲੀ, ਰਜਿੰਦਰ ਕੁਮਾਰ ਅਤੇ ਪ੍ਰਦੀਪ ਕੁਮਾਰ ਵੱਲੋ ਐਕਸ਼ਨ ਲੈਦੇ ਹੋਏ ਢਾਹੁਣ ਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਗਿਆ।

ਇਹ ਵੀ ਪੜ੍ਹੋ- ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ

ਇਸ ਸਬੰਧੀ ਵਿੱਚ ਕਮਿਸ਼ਨਰ ਨਗਰ ਨਿਗਮ, ਬਟਾਲਾ ਵੱਲੋ ਬਟਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਮਾਰਤ ਦੀ ਉਸਾਰੀ ਨਿਯਮਾਂ ਅਨੁਸਾਰ ਨਗਰ ਨਿਗਮ ਤੋ ਨਕਸ਼ ਪਾਸ ਕਰਵਾਉਣ ਉਪਰੰਤ ਕਰਨ। ਉਨਾਂ ਦੱਸਿਆ ਕਿ ਨਗਰ ਨਿਗਮ ਵੱਲੋ ਹੋਰ ਵੀ ਅਣਅਧਿਕਾਰਤ ਉਸਾਰੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ, ਇਸ ਸਬੰਧੀ ਵੀ ਜਲਦੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਨਕਸ਼ਾ ਪਾਸ ਕਰਵਾਉਣ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਆਉਦੀ ਹੈ ਤਾਂ ਉਹ ਕਿਸੇ ਵੀ ਦਫਤਰੀ ਸਮੇ ਵਿੱਚ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News