ਬਟਾਲਾ ਪੁਲਸ ਨੇ ਦੇਸੀ ਪਿਸਤੌਲ ਸਮੇਤ 2 ਨੂੰ ਕੀਤਾ ਕਾਬੂ, ਹਰਿਆਣਾ ਦੇ ਰਹਿਣ ਵਾਲੇ ਹਨ ਦੋਵੇਂ ਨੌਜਵਾਨ
Monday, Sep 25, 2023 - 04:19 PM (IST)

ਗੁਰਦਾਸਪੁਰ (ਗੁਰਪ੍ਰੀਤ)- ਪੁਲਸ ਜ਼ਿਲ੍ਹਾ ਬਟਾਲਾ 'ਚ ਆਉਂਦੇ ਥਾਣਾ ਸਿਵਲ ਲਾਈਨ ਦੀ ਪੁਲਸ ਪਾਰਟੀ ਵਲੋਂ ਚੈਕਿੰਗ ਦੌਰਾਨ ਪੈਦਲ ਜਾ ਰਹੇ 2 ਨੌਜਵਾਨਾਂ ਕੋਲੋਂ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕੀਤੀ ਗਈ। ਚੈਕਿੰਗ ਦੌਰਾਨ ਨੌਜਵਾਨਾਂ ਕੋਲ 32 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਦੋਵਾਂ ਨੌਜਵਾਨਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਦਾ ਮਾਮਲਾ ਦਰਜ ਲਿਆ।
ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ
ਪੁਲਸ ਥਾਣਾ ਸਿਵਲ ਲਾਈਨ ਦੀ ਪੁਲਸ ਜਾਂਚ ਅਧਿਕਾਰੀ ਸੁਖਰਾਜ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ 'ਚ ਇਹ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਨੌਜਵਾਨ ਹਰਿਆਣਾ ਦੇ ਰਹਿਣ ਵਾਲੇ ਸਨ। ਪੁਲਸ ਵੱਲੋਂ ਨੌਜਵਾਨਾਂ ਦੇ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਖ਼ਦਸ਼ਾ ਹੈ।
ਇਹ ਵੀ ਪੜ੍ਹੋ- ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8