ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ

Friday, Jul 31, 2026 - 02:41 PM (IST)

ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ

ਬਟਾਲਾ (ਬੇਰੀ)- ਪੁਲਸ ਜ਼ਿਲਾ ਬਟਾਲਾ ਦੇ ਐਸ.ਐੱਸ.ਪੀ. ਡਾ. ਮਹਿਤਾਬ ਸਿੰਘ ਆਈ.ਪੀ.ਐੱਸ ਨੇ ਪੁਲਸ ਲਾਈਨ ਬਟਾਲਾ ਵਿਖੇ ਸਾਰੇ ਡੀ.ਐੱਸ.ਪੀਜ਼, ਐੱਸ.ਐੱਚ.ਓਜ਼ ਅਤੇ ਹੋਰ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨਾਲ ਪੁਲਸ ਪ੍ਰਸ਼ਾਸਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਜਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੁਲਸ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ ਅਤੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਲਾਖਾਂ ਪਿੱਛੇ ਬੰਦਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਉਨ੍ਹਾਂ ਕਿਹਾ ਕਿ ਉਨ੍ਹਾਂ ਪੁਲਸ ਜ਼ਿਲਾ ਬਟਾਲਾ ਦੇ ਸਮੂਹ ਐੱਸ.ਐੱਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਾਂਪੱਖੀ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਨੇ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਉਨ੍ਹਾਂ ਅੱਗੇ ਕਿਹਾ ਕਿ ਪੁਲਸ ਪ੍ਰਸਾਸ਼ਨ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੀ ਸਖਤ ਕਾਰਵਾਈ ਕਰ ਰਿਹਾ ਹੈ, ਅਤੇ ਇਹ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਸ਼ਹਿਰ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ ਪਾਸ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਪੁਲਸ ਵਲੋਂ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ

ਇਸ ਮੌਕੇ ਐੱਸ.ਪੀ. (ਹੈੱਡ ਕੁਆਟਰ) ਖੁਸ਼ਬੀਰ ਕੌਰ, ਐੱਸ.ਪੀ ਰਮਨਦੀਪ ਸਿੰਘ, ਡੀ.ਐੱਸ.ਪੀ ਤੇਜਿੰਦਰਪਾਲ ਸਿੰਘ ਗੁਰਾਇਆ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ, ਡੀ.ਐੱਸ.ਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ, ਡੀ.ਐੱਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ, ਸੀ.ਆਈ.ਏ ਸਟਾਫ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ, ਐੱਸ.ਐੱਚ.ਓ ਸਿਵਲ ਲਾਈਨ ਗੁਰਮੀਤ ਸਿੰਘ, ਐੱਸ.ਐੱਚ.ਓ ਸਿਟੀ ਗੁਰਇਕਬਾਲ ਸਿੰਘ, ਐੱਸ.ਐੱਚ.ਓ.ਸਿੰਘ ਕਿਲਾ ਲਾਲ ਸਿੰਘ ਪ੍ਰਭਜੋਤ ਸਿੰਘ, ਐੱਸ.ਐੱਚ.ਓ ਫਤਿਹਗੜ੍ਹ ਚੂੜੀਆਂ ਸੁਰਿੰਦਰਪਾਲ ਸਿੰਘ, ਐੱਸ.ਐੱਚ.ਓ ਸਦਰ ਬਿਕਰਮ ਸਿੰਘ, ਐੱਸ.ਐੱਚ.ਓ ਘੁਮਾਣ ਰਾਜਵੰਤ ਕੌਰ, ਐੱਸ.ਐੱਚ.ਓ ਰੰਗੜ ਨੰਗਲ ਗਗਨਦੀਪ ਸਿੰਘ ਆਦਿ ਹਾਜਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News