ਬਟਾਲਾ ਪੁਲਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ

Monday, Jul 21, 2025 - 06:13 PM (IST)

ਬਟਾਲਾ ਪੁਲਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ

ਬਟਾਲਾ (ਬੇਰੀ, ਬਲਜੀਤ) : ਅੱਜ ਡੀ. ਐੱਸ. ਪੀ. ਕਸਤੂਰੀ ਲਾਲ ਦੀ ਅਗਵਾਈ ਹੇਠ ਬਟਾਲਾ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਸਬੰਧੀ ਡੀ. ਐੱਸ. ਪੀ. ਕਸਤੂਰੀ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਨਿਰਦੇਸਾਂ ਹੇਠ ਅੱਜ ਬਟਾਲਾ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਜਿਨ੍ਹਾਂ ਵਿਚ ਕਾਹਨੂੰਵਾਨ ਰੋਡ, ਝਾੜੀਆਂਵਾਲ, ਬਿਧੀਪੁਰ ਫਾਟਕ ਆਦਿ ਵਿਖੇ ਨਾਕਾਬੰਦੀ ਕਰ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਵਾਹਨਾਂ ’ਤੇ ਲਗਾਏ ਪ੍ਰੈੱਸਰ ਹਾਰਨ ਅਤੇ ਕਾਲੀਆਂ ਫਿਲਮਾਂ ਵੀ ਉਤਾਰੀਆਂ ਗਈਆਂ ਹਨ।

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ

ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਪੁਲਸ ਸ਼ਹਿਰ ’ਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦੇਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਉੱਥੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸ਼ਹਿਰ ’ਚ ਸ਼ਾਂਤੀ ਬਣਾਈ ਰੱਖਣ ’ਚ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ।

ਇਹ ਵੀ ਪੜ੍ਹੋਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਅੰਮ੍ਰਿਤਸਰ ਦੇ ਵਕੀਲ 'ਤੇ ਗੋਲੀਬਾਰੀ

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News