ਬਟਾਲਾ ਪੁਲਸ ਨੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਕੀਤਾ ਫਲੈਗ ਮਾਰਚ
Sunday, Apr 21, 2024 - 11:39 AM (IST)
ਬਟਾਲਾ (ਜ.ਬ., ਯੋਗੀ, ਅਸ਼ਵਨੀ) : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਮੈਡਮ ਅਸ਼ਵਨੀ ਗੋਟਿਆਲ, ਐੱਸ.ਐੱਸ.ਪੀ. ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਸ ਨੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਨਤਕ ਸੁਰੱਖਿਆ ਨੂੰ ਵਧਾਉਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਸਬ-ਡਵੀਜ਼ਨਾਂ ਦੀਆਂ ਵੱਖ-ਵੱਖ ਥਾਵਾਂ ’ਤੇ ਫਲੈਗ ਮਾਰਚ ਕੱਢਿਆ, ਜਿਸ ਤਹਿਤ ਬਟਾਲਾ ਸ਼ਹਿਰ ਦੇ ਵੱਖ-ਵੱਖ ਬਾਜਾਰਾਂ ਵਿਚ ਪੈਰਾ ਮਿਲਟਰੀ ਫੋਰਸ ਸਮੇਤ ਫਲੈਗ ਮਾਰਚ ਕੀਤਾ ਗਿਆ।
ਇਹ ਵੀ ਪੜ੍ਹੋ- ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ
ਇਸ ਮੌਕੇ ਡੀ.ਐੱਸ.ਪੀ. (ਐੱਚ) ਆਜ਼ਾਦ ਦਵਿੰਦਰ ਸਿੰਘ, ਡੀ.ਐੱਸ.ਪੀ. ਜਸਪਾਲ ਸਿੰਘ, ਬੀ.ਐੱਸ.ਐੱਫ. ਦੇ ਅਧਿਕਾਰੀ, ਐੱਸ.ਐੱਚ. ਓ. ਯਾਦਵਿੰਦਰ ਸਿੰਘ, ਐੱਸ.ਐੱਚ. ਓ. (ਸਿਟੀ) ਮੈਡਮ ਖੁਸ਼ਬੂ ਸ਼ਰਮਾ ਆਦਿ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐੱਸ.ਪੀ., ਆਜ਼ਾਦ ਦਵਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿਚ ਸੁਰੱਖਿਆ ਅਤੇ ਸਦਭਾਵਨਾ ਦੀ ਭਾਵਨਾ ਕਾਇਮ ਰੱਖਣ ਲਈ ਪੈਰਾ-ਮਿਲਟਰੀ ਫੋਰਸ ਸਮੇਤ ਪੁਲਸ ਲਾਈਨ ਬਟਾਲਾ ਤੋਂ ਗਾਂਧੀ ਚੌਂਕ ਤੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾ ਵਿਚ ਫਲੈਗ ਮਾਰਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ’ਚ ਪੁਲਸ ਦਾ ਖੌਫ ਪੈਦਾ ਕਰਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕਿਸੇ ਸਮਾਜ ਵਿਰੋਧੀ ਅਨਸਰ ਜਾਂ ਕਿਸੇ ਗੈਰ-ਕਾਨੂੰਨੀ ਕੰਮ ਬਾਰੇ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ ਜਾਂ ਪੁਲਸ ਹੈਲਪ ਲਾਈਨ ਨੰਬਰ 112 ਤੇ ਜਾਣਕਾਰੀ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਛਾਣ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8