ਬਟਾਲਾ ਪੁਲਸ ਨੇ ਸ਼ਹਿਰ ’ਚ ਕੱਢਿਆ ਫਲੈਗ ਮਾਰਚ

Saturday, Sep 07, 2024 - 05:08 PM (IST)

ਬਟਾਲਾ (ਬੇਰੀ)- ਬਟਾਲਾ ਪੁਲਸ ਵੱਲੋਂ ਵਿਆਹ ਪੁਰਬ ਸੁਰੱਖਿਅਤ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੇ ਮੰਤਵ ਨਾਲ ਜਸਵੰਤ ਕੌਰ ਐੱਸ. ਪੀ. (ਐੱਚ) ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਸਮੇਤ ਨਗਰ ਕੀਰਤਨ ਰੂਟ ’ਤੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਡੀ. ਐੱਸ. ਪੀ. ਐੱਚ ਤੇਜਿੰਦਰ ਪਾਲ ਸਿੰਘ, ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ, ਡੀ. ਐੱਸ. ਪੀ. ਰਾਜੇਸ਼ ਕੱਕੜ ਸਮੇਤ ਐੱਸ. ਐੱਚ. ਓਜ਼ ਮੌਜੂਦ ਸਨ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਮੌਕੇ ਜਸਵੰਤ ਕੌਰ ਐੱਸ. ਪੀ. (ਐੱਚ) ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ’ਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਇਸ ਲਈ ਸਮੂਹ ਦੁਕਾਨਦਾਰ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਸਤਿਕਾਰਤਾਰੀਆਂ ਸਾਹਿਬ ਦੇ ਰਸਤੇ ਅਤੇ ਬਾਜ਼ਾਰਾਂ ਆਦਿ ’ਚ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਉਨ੍ਹਾਂ ਨੇ ਕਿਹਾ ਬਟਾਲਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਰਣਨੀਤੀ ਉਲੀਕੀ ਗਈ ਹੈ। ਸ਼ਹਿਰ ਨੂੰ 8 ਸੈਕਟਰਾਂ ’ਚ ਵੰਡਿਆਂ ਗਿਆ। ਡੀ. ਐੱਸ. ਪੀਜ਼ ਦੀ ਅਗਵਾਈ ਹੇਠ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਕਰੀਬ 1300 ਪੁਲਸ ਕਰਮਚਾਰੀ ਸ਼ਹਿਰ ਦੇ ਚੱਪੇ-ਚੱਪੇ ’ਤੇ ਸਖਤ ਨਜ਼ਰ ਰੱਖਣਗੇ। ਉਨ੍ਹਾਂ ਟਰੈਕਟਰ ਚਾਲਕ, ਜੋ ਸੰਗਤਾਂ ਲੈ ਕੇ ਆਉਂਦੇ ਹਨ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾ ਭਾਵਨਾ ਨਾਲ ਗੁਰੂ ਘਰ ਆਉਣ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News