ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

Saturday, Oct 10, 2026 - 02:09 PM (IST)

ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

ਬਟਾਲਾ(ਬੇਰੀ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਟਾਲਾ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ’ਤੇ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ-ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਹਰਬੰਸ ਸਿੰਘ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਰਮਨੀਕ ਸਿੰਘ ਦੀ ਮੌਜੂਦਗੀ ਵਿਚ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੇ ਸਟਾਕ, ਬਿੱਲਾਂ, ਵਿਕਰੀ ਸਬੰਧੀ ਰਿਕਾਰਡ ਅਤੇ ਡਾਕਟਰੀ ਪਰਚੀ ਤੋਂ ਬਿਨਾਂ ਦਵਾਈਆਂ ਵੇਚਣ ਦੇ ਮਾਮਲਿਆਂ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ ਵੱਧ ਅਰਜ਼ੀਆਂ

ਡੀ.ਐੱਸ.ਪੀ ਹਰਬੰਸ ਸਿੰਘ ਨੇ ਕਿਹਾ ਕਿ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀ.ਐੱਸ.ਪੀ ਨੇ ਮੈਡੀਕਲ ਸਟੋਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਸਮੇਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪੁਲਸ ਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ।

ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News