ਬਟਾਲਾ ਪੁਲਸ ਦੇ 1 ਹਜ਼ਾਰ ਮੁਲਾਜ਼ਮ ਕਰਨਗੇ ਸ਼ਹਿਰ ਦੀ ਸੁਰੱਖਿਆ: DIG ਇੰਦਰਬੀਰ ਸਿੰਘ
Saturday, Jan 25, 2025 - 05:21 PM (IST)
ਬਟਾਲਾ(ਬੇਰੀ, ਸਾਹਿਲ)- ਗਣਤੰਤਰ ਦਿਵਸ ਮੌਕੇ ਸ਼ਹਿਰ ਵਾਸੀਆਂ ਅਤੇ ਇਲਾਕੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਬਟਾਲਾ ਪੁਲਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਆਈ.ਜੀ. (ਪੀ.ਏ.ਪੀ) ਇੰਦਰਬੀਰ ਸਿੰਘ ਨੇ ਸਥਾਨਕ ਪੁਲਸ ਲਾਈਨ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ
ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਸ ਵੱਲੋਂ ਸ਼ਹਿਰ ਦੀ ਸੁਰੱਖਿਆ ਲਈ 1 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਦਿਨ-ਰਾਤ ਪੂਰੀ ਚੌਕਸੀ ਨਾਲ ਆਪਣੀ ਡਿਊਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਵਲੋਂ ਅੱਜ ਬਟਾਲਾ ਵਿਖੇ ਪੁਲਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ’ਚ ਬਟਾਲਾ ਵਲੋਂ ਲੋਕਾਂ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪੁਲਸ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ਉੱਥੇ ਨਾਲ ਹੀ ਸ਼ਹਿਰ ਵਾਸੀਆਂ ਦਾ ਵੀ ਫਰਜ ਬਣਦਾ ਹੈ ਕਿ ਉਹ ਸ਼ਹਿਰ ’ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਲੈ ਕੇ ਪੁਲਸ ਵਲੋਂ ਸ਼ਹਿਰ ’ਚ ਫਲੈਗ ਮਾਰਚ ਵੀ ਕੱਢੇ ਜਾਣਗੇ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, MLA ਜਗਦੀਪ ਕੰਬੋਜ ਗੋਲਡੀ ਦੀ ਭੈਣ ਦੀ ਮੌਤ
ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸ.ਪੀ ਹੈੱਡਕੁਆਰਟਰ ਜਸਵੰਤ ਕੌਰ ਰਿਆੜ, ਡੀ.ਐੱਸ.ਪੀ ਹੈੱਡਕੁਆਰਟਰ ਤੇਜਿੰਦਰਪਾਲ ਸਿੰਘ ਗੁਰਾਇਆ, ਡੀ.ਐੱਸ.ਪੀ ਰਾਜੇਸ਼ ਕੱਕੜ, ਡੀ.ਐੱਸ.ਪੀ ਫਤਿਹਗੜ੍ਹ ਚੂੜੀਆਂ ਵਿਪਨ ਕੁਮਾਰ, ਡੀ.ਐਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਹਰਕ੍ਰਿਸ਼ਨ ਸਿੰਘ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ, ਇੰਸਪੈਕਟਰ ਅਨਿਲ ਪਵਾਰ, ਐੱਸ.ਐੱਚ.ਓ ਸੁਖਵਿੰਦਰ ਸਿੰਘ, ਐੱਸ.ਐੱਚ.ਓ ਜਸਜੀਤ ਸਿੰਘ, ਐੱਸ.ਐੱਚ.ਓ ਟ੍ਰੈਫਿਕ ਸੁਰਿੰਦਰ ਸਿੰਘ ਗੁਰਾਇਆ, ਐੱਸ.ਐੱਚ.ਓ ਸਿਟੀ ਬਲਵਿੰਦਰ ਸਿੰਘ, ਐੱਸ.ਐੱਚ.ਓ ਰੰਗੜ ਨੰਗਲ ਗਗਨਦੀਪ ਸਿੰਘ, ਐੱਸ.ਐੱਚ.ਓ ਸਦਰ ਸੁਖਜਿੰਦਰ ਸਿੰਘ, ਐੱਸ.ਐੱਚ.ਓ ਸੁਰਿੰਦਰਪਾਲ ਸਿੰਘ, ਐੱਸ.ਐੱਚ.ਓ ਕਿਲਾ ਲਾਲ ਸਿੰਘ ਪ੍ਰਭਜੋਤ ਸਿੰਘ, ਐੱਸ.ਐੱਚ.ਓ ਹਰਮੀਕ ਸਿੰਘ, ਐੱਸ.ਐੱਚ.ਓ ਘੁਮਾਣ ਗੁਰਵਿੰਦਰ ਸਿੰਘ, ਐੱਸ.ਐੱਚ.ਓ ਕੋਟਲੀ ਸੂਰਤ ਮੱਲ੍ਹੀ ਅਮਰਜੀਤ ਮਸੀਹ, ਏ.ਐੱਸ.ਆਈ ਰਣਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8