ਬਟਾਲਾ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਫਲੈਗ ਮਾਰਚ ਕੱਢਿਆ

Sunday, Dec 07, 2025 - 04:58 PM (IST)

ਬਟਾਲਾ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਫਲੈਗ ਮਾਰਚ ਕੱਢਿਆ

ਬਟਾਲਾ(ਬੇਰੀ, ਬਲਜੀਤ)- ਡੀ. ਐੱਸ.ਪੀ. ਕਸਤੂਰੀ ਲਾਲ ਦੀ ਅਗਵਾਈ ਹੇਠ ਬਟਾਲਾ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਫਲੈਗ ਮਾਰਚ ਕੱਢਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ .ਪੀ . ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਅਤੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਬਟਾਲਾ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਫਲੈਗ ਮਾਰਚ ਕੱਢਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਨੌਜਵਾਨ ਦੀ ਮੌਤ, ਰੋਂਦੀ ਮਾਂ ਬੋਲੀ- 'ਮੇਰਾ ਪੁੱਤ ਕੁੱਟ-ਕੁੱਟ ਮਾਰਿਆ', ਹਾਈਵੇਅ ਕੀਤਾ ਜਾਮ

ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਗਾਂਧੀ ਚੌਕ ਬਟਾਲਾ ਤੋਂ ਸਸ਼ਰੂ ਹੋ ਕੇ ਸਿਟੀ ਰੋਡ, ਸਿਨੇਮਾ ਰੋਡ, ਨਹਿਰੂ ਗੇਟ, ਸਮਾਧ ਰੋਡ ਤੋਂ ਹੁੰਦਾ ਹੋਇਆ ਜਲੰਧਰ ਰੋਡ ਵਿਖੇ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜੇਲਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਹਰ ਰੋਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕਰ ਰਹੀ ਹੈ ਅਤੇ ਸ਼ਹਿਰ ਵਿਚ ਅਮਨ -ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਪੰਜਾਬ 'ਚ ਕਾਲਾਬਾਜ਼ਾਰੀ ਜ਼ੋਰਾਂ 'ਤੇ, 10 ਤੇ 20 ਰੁਪਏ ਦੇ ਨੋਟ ਗਾਇਬ ! ਮਚੀ ਹਾਹਾਕਾਰ

ਉਨ੍ਹਾਂ ਕਿਹਾ ਕਿ ਜਿੱਥੇ ਪੁਲਸ ਸ਼ਹਿਰ ’ਚ ਸ਼ਾਂਤੀ ਬਣਾਈ ਰੱਖਣ ਲਈ ਯਤਨਸ਼ੀਲ ਹੈ, ਉੱਥੇ ਸ਼ਹਿਰ ਵਾਸੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਸ਼ਹਿਰ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲਸ ਪ੍ਰਸਾਸ਼ਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਉਨਾਂ ਨਾਲ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਹਰਜਿੰਦਰ ਸਿੰਘ, ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੋਰਾਇਆ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ-  ਜੰਮੂ ਤੋਂ ਪੰਜਾਬ ਜਾ ਰਹੇ ਟਰੱਕ ਸਮੇਤ 5 ਵਾਹਨ ਜ਼ਬਤ, ਹੋਇਆ ਹੈਰਾਨੀਜਨਕ ਖੁਲਾਸਾ, ਪੜ੍ਹੋ ਪੂਰਾ ਮਾਮਲਾ


author

Shivani Bassan

Content Editor

Related News