ਬਟਾਲਾ ਰੇਲਵੇ ਸਟੇਸ਼ਨ ''ਤੇ ਕਿਸਾਨਾਂ ਦਾ ਚੱਲ ਰਿਹਾ ਰੇਲ ਰੋਕੋ ਅੰਦੋਲਨ ਹੋਇਆ ਖ਼ਤਮ

Monday, Jan 30, 2023 - 04:29 PM (IST)

ਬਟਾਲਾ ਰੇਲਵੇ ਸਟੇਸ਼ਨ ''ਤੇ ਕਿਸਾਨਾਂ ਦਾ ਚੱਲ ਰਿਹਾ ਰੇਲ ਰੋਕੋ ਅੰਦੋਲਨ ਹੋਇਆ ਖ਼ਤਮ

ਗੁਰਦਾਸਪੁਰ/ਬਟਾਲਾ (ਗੁਰਪ੍ਰੀਤ ਸਿੰਘ)- ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਵਲੋਂ ਬਟਾਲਾ ਰੇਲਵੇ ਸਟੇਸ਼ਨ 'ਤੇ ਬੀਤੇ ਕੱਲ੍ਹ ਸ਼ੁਰੂ ਹੋਇਆ ਅਣਮਿੱਥੇ ਸਮੇਂ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ ਤੇਜ਼ ਬਰਸਾਤ ਹੋਣ ਦੇ ਬਾਵਜੂਦ ਲਗਾਤਾਰ ਚੱਲ ਰਿਹਾ ਸੀ। ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸੂਬਾ ਸਰਕਾਰ ਤੋਂ ਮੰਗਾਂ ਜਲਦ ਪੂਰੀਆਂ ਕਰਨ ਦੇ ਮਿਲੇ ਅਸ਼ਵਾਸ਼ਨ ਤੋਂ ਬਾਅਦ ਖ਼ਤਮ ਹੋਇਆ ਹੈ। ਉਥੇ ਹੀ ਕਿਸਾਨਾਂ ਵਲੋਂ ਬੀਤੇ ਕੱਲ੍ਹ ਤੋਂ ਰੇਲ ਟਰੈਕ ਨੂੰ ਬੰਦ ਕੀਤਾ ਸੀ, ਜਿਸ ਨੂੰ ਹੁਣ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਦੀਆਂ ਸਥਾਨਕ ਮੰਗਾਂ ਪੂਰੀਆਂ ਹੋਣ 'ਤੇ ਕਿਸਾਨਾਂ ਵਲੋਂ ਰੇਲਵੇ ਟਰੈਕ  ਖਾਲੀ ਕੀਤਾ ਗਿਆ। 

ਇਹ ਵੀ ਪੜ੍ਹੋ- ਭੂਆ-ਫੁੱਫੜ ਦੀ ਦਰਿੰਦਗੀ, ਮਾਸੂਮ ਭਤੀਜੇ ਦੇ ਕੁੱਟ-ਕੱਟ ਪਾਈਆਂ ਲਾਸਾਂ, ਔਖੇ ਵੇਲੇ ਚੌਂਕੀਦਾਰ ਨੇ 'ਫੜੀ ਬਾਂਹ'

ਰੇਲ ਟਰੈਕ ਅਤੇ ਧਰਨੇ 'ਤੇ ਬੈਠੇ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਦੇ ਕਿਸਾਨ ਆਗੂਆਂ ਨਾਲ ਰੇਲਵੇ ਸਟੇਸ਼ਨ 'ਤੇ ਪਹੁੰਚੇ ਜ਼ਿਲ੍ਹਾ ਪ੍ਰਸ਼ਾਸ਼ਨ ਅਧਿਕਾਰੀਆਂ ਅਤੇ ਆਈ.ਜੀ ਬਾਰਡਰ ਰੇਂਜ ਪੰਜਾਬ ਪੁਲਸ ਮੋਨਿਸ਼ ਚਾਵਲਾ ਨਾਲ ਲੰਮੇ ਸਮੇਂ ਤੱਕ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੇ ਕੱਲ੍ਹ ਬਟਾਲਾ ਵਿਖੇ ਜੋ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਰੋਕਿਆ ਗਿਆ ਹੈ। ਇਹ ਜ਼ਿਲ੍ਹੇ ਗੁਰਦਾਸਪੁਰ ਦੇ ਨਾਲ ਸਬੰਧਿਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੈ, ਜਿਸ 'ਚ ਜੋ ਤਿੰਨ ਨੈਸ਼ਨਲ ਹਾਈਵੇ ਬਣਨ ਜਾ ਰਹੇ ਹਨ। ਉਨ੍ਹਾਂ ਵਾਸਤੇ ਜੋ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਇਕ ਸਾਰ ਨਹੀਂ ਦਿੱਤਾ ਜਾ ਰਿਹਾ। ਦੂਸਰਾ ਜ਼ਿਲ੍ਹੇ ਨਾਲ ਸਬੰਧਿਤ ਜੋ ਕਿਸਾਨ ਧਰਨਿਆਂ ਦੌਰਾਨ ਸ਼ਹਾਦਤਾਂ ਪਾ ਗਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨਾ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਨਾ ਹੀ ਗੰਨੇ ਦੀ ਪੇਮੈਂਟ ਜੋ ਕੇ 15 ਦਿਨ ਵਿਚ ਦਿੱਤੀ ਜਾਣ ਦੀ ਮੰਗ ਨੂੰ ਲੈ ਕੇ ਸੀ।

ਇਹ ਵੀ ਪੜ੍ਹੋ- ਏਅਰ ਇੰਡੀਆ ਦੀ ਛੱਤ ਤੋਂ ਟਪਕਿਆ ਪਾਣੀ, ਸਹੂਲਤਾਂ ਤੋਂ ਸੱਖਣੀ ਯਾਤਰੀਆਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੀ ਏਅਰਲਾਈਨਜ਼

ਅੱਜ ਉਨ੍ਹਾਂ ਨੂੰ ਅਸ਼ਵਾਸ਼ਨ ਦਿੱਤਾ ਗਿਆ ਹੈ ਕਿ 14 ਫਰਵਰੀ ਤਕ ਉਨ੍ਹਾਂ ਦੀਆਂ ਸਾਰੀਆਂ ਮੰਗਾ ਪੁਰੀਆਂ ਹੋਣਗੀਆਂ ਅਤੇ ਇਸ ਅਸ਼ਵਾਸ਼ਨ ਤੋਂ ਬਾਅਦ ਉਨ੍ਹਾਂ ਅੱਜ ਰੇਲ ਟਰੈਕ ਖਾਲੀ ਕਰਨ ਦਾ ਫ਼ੈਸਲਾ ਲਿਆ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ 14 ਫਰਵਰੀ ਤੱਕ ਪੂਰੀਆ ਨਾ ਹੋਈਆਂ ਤਾਂ ਉਹ ਮੁੜ 20 ਫਰਵਰੀ ਨੂੰ ਇਹੀ ਰੇਲਵੇ ਟਰੈਕ 'ਤੇ ਮੁੜ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨਗੇ । 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Anuradha

Content Editor

Related News