ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ : ਵਿਧਾਇਕ ਕਲਸੀ

Sunday, Jan 07, 2024 - 06:04 PM (IST)

ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ : ਵਿਧਾਇਕ ਕਲਸੀ

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲ੍ਹੇ ’ਚ ਸ਼ੌਚ ਕਰਨ ’ਚ ਫ੍ਰੀ ਸ਼ਹਿਰ ਐਲਾਨ ਹੋਣ ’ਤੇ ਸ਼ਹਿਰਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਬਟਾਲਾ ਸ਼ਹਿਰ ਸਾਡਾ ਸਾਰਿਆਂ ਦਾ ਆਪਣਾ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਦੀ ਵਿਕਾਸ ਪੱਖੋਂ ਨੁਹਾਰ ਬਦਲਣ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼

ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੁਚੱਜੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਖਾਸ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਠੰਡ 'ਤੇ ਭਾਰੀ ਆਸਥਾ! ਧੁੰਦ 'ਚ ਘਿਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ, ਮਨਮੋਹਕ ਤਸਵੀਰਾਂ

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ’ਚ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।

ਇਹ ਵੀ ਪੜ੍ਹੋ : ਗੁਰੂ ਨਗਰੀ ’ਚ ਸੀਤ ਲਹਿਰ ਦਾ ਕਹਿਰ, ਠੰਡ ਨੇ ਤੋੜਿਆ ਕਈ ਸਾਲਾਂ ਦਾ ਰਿਕਾਰਡ, ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News