ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

05/17/2022 5:05:46 PM

ਅੰਮ੍ਰਿਤਸਰ (ਬਿਊਰੋ) - ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦੀ ਸਥਾਨਕ ਮੈਂਬਰ ਬੀਬੀ ਜੋਗਿੰਦਰ ਕੌਰ ਅਤੇ ਗੁਰਦੁਆਰਾ ਹਾਜੀਰਤਨ ਬਠਿੰਡਾ ਦੇ ਮੈਨੇਜਰ ਨੂੰ ਦੋਸ਼ੀਆਂ ਖ਼ਿਲਾਫ਼ ਪੁਲਸ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਦੂਜੇ ਪਾਸੇ ਸਰਕਾਰ ਇਸ ਘਿਨੌਣੀ ਹਰਕਤ ਕਰਨ ਵਾਲਿਆਂ ’ਤੇ ਕਾਰਵਾਈ ਜ਼ਰੂਰ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਚ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
 


rajwinder kaur

Content Editor

Related News