ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ : ਭਾਈ ਲੌਂਗੋਵਾਲ

11/04/2020 3:30:55 PM

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ’ਚ ਸ਼ਰਾਰਤੀ ਵਿਅਕਤੀਆਂ ਵੱਲੋਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਮੰਦਭਾਗੀ ਗੱਲ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਇਸ ਦੀ ਬੇਅਦਬੀ ਕਰ ਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ। ਭਾਈ ਲੌਂਗੋਵਾਲ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਦੀ ਤਹਿ ਤਕ ਪੁੱਜਣ, ਤਾਂ ਜੋ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜੀਆਂ ਸ਼ਕਤੀਆਂ ਕੰਮ ਕਰਦੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਦੀ ਪੜਤਾਲ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਅਜੀਤ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਬਲਵੰਤ ਸਿੰਘ ਦੀ ਡਿਊਟੀ ਲਾਈ ਗਈ ਹੈ।

cherry

This news is Content Editor cherry