ਬਿਆਸ ਨੇੜੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਅਧਿਆਪਕ ਨੂੰ ਮਾਰੀ ਗੋਲੀ, ਜ਼ਖ਼ਮੀ

05/13/2022 12:10:01 PM

ਬਾਬਾ ਬਕਾਲਾ ਸਾਹਿਬ (ਅਠੌਲਾ)- ਬੀਤੀ ਰਾਤ ਅਜੀਤ ਨਗਰ ਬਿਆਸ ਦੀ ਇਕ ਅਧਿਆਪਕ ਨੂੰ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰਨ ਦੀ ਸੂਚਨਾ ਮਿਲੀ ਹੈ, ਜਿਸ ਨਾਲ ਉਹ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਆਪਣੀ ਸਕੂਟੀ ’ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਬਿਆਸ ਲਾਗੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਅਧਿਆਪਕਾ ਨੂੰ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਇਸ ਸਬੰਧੀ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕਾ ਦੀ ਪਛਾਣ ਨਵਨੀਤ ਕੌਰ (30) ਵਜੋਂ ਹੋਈ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਦੋਸ਼ੀ ਜਲਦ ਹੀ ਫੜੇ ਜਾਣਗੇ।


rajwinder kaur

Content Editor

Related News