ਰੰਜਿਸ਼ ਤਹਿਤ ਸਕੇ ਭਰਾਵਾਂ ਦੀ ਕੁੱਟਮਾਰ, ਹਸਪਤਾਲ ''ਚ ਦਾਖ਼ਲ

08/27/2023 1:51:56 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਪਿੰਡ ਜੈਤੋਸਰਜਾ ਵਿਖੇ ਪੁਰਾਣੀ ਰੰਜਿਸ਼ ਤਹਿਤ 2 ਸਕੇ ਭਰਾਵਾਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ਵਿਚ ਜ਼ੇਰੇ ਇਲਾਜ ਸਮਸ਼ੇਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜੈਤੋਸਰਜਾ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਕੁਝ ਚਿਰ ਪਹਿਲਾਂ ਝਗੜਾ ਹੋਇਆ ਸੀ, ਜਿਸ ਦਾ ਪੰਚਾਇਤ ਦੀ ਹਾਜ਼ਰੀ ’ਚ ਰਾਜ਼ੀਨਾਮਾ ਹੋ ਗਿਆ ਸੀ ਪਰ ਸਬੰਧਤ ਵਿਅਕਤੀ ਆਪਣੇ ਮਨ ’ਚ ਰੰਜਿਸ਼ ਰੱਖਦੇ ਸਨ ਅਤੇ ਇਸੇ ਰੰਜਿਸ਼ ਤਹਿਤ ਸਬੰਧਤ ਵਿਅਕਤੀਆਂ ਨੇ ਬੀਤੀ ਦੇਰ ਰਾਤ 10 ਵਜੇ ਦੇ ਕਰੀਬ ਦਰਵਾਜ਼ਾ ਖੜਕਾਇਆ ਤਾਂ ਮੈਂ ਤੇ ਮੇਰੇ ਭਰਾ ਰਾਜਬੀਰ ਸਿੰਘ ਨੇ ਬੂਹਾ ਖੋਲ੍ਹਿਆ ਤਾਂ ਉਨ੍ਹਾਂ ਨੇ ਸਾਡੇ ਦੋਵਾਂ ਭਰਾਵਾਂ ’ਤੇ ਬੇਸਬਾਲਾਂ ਅਤੇ ਦਾਤਰਾਂ ਨਾਲ ਹਮਲਾ ਕਰਦਿਆਂ ਸਾਨੂੰ ਜ਼ਖਮੀ ਕਰ ਦਿੱਤਾ ਅਤੇ ਭੱਜ ਗਏ।

ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਇਤਿਹਾਸਕ ਕਿਲ੍ਹੇ ਬਣਨਗੇ ਸੈਰ ਸਪਾਟੇ ਦਾ ਕੇਂਦਰ, ਇਹ ਸ਼ਹਿਰ ਬਣੇਗਾ ਵੈਡਿੰਗ ਡੈਸਟੀਨੇਸ਼ਨ

ਉਪਰੰਤ ਸਾਨੂੰ ਪਰਿਵਾਰ ਵਾਲਿਆਂ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਇਕ ਚਿੱਠੀ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, 2 ਵਿਭਾਗਾਂ 'ਚ ਚੱਲ ਰਹੀ ਖਿੱਚੋਤਾਣ ਲੋਕਾਂ ਲਈ ਬਣੀ ਮੁਸੀਬਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan