ਦੀਵਾਲੀ ਤੋਂ ਪਹਿਲਾਂ SSP ਨੇ ਸ਼ਰਾਰਤੀ ਅਨਸਰਾਂ ਤੇ ਜੂਆਬਾਜ਼ਾਂ ਨੂੰ ਦਿੱਤੀ ਸਖ਼ਤ ਚੇਤਾਵਨੀ
Friday, Oct 17, 2025 - 01:19 PM (IST)

ਗੁਰਦਾਸਪੁਰ (ਹਰਮਨ)-ਦੀਵਾਲੀ ਤੋਂ ਕੁਝ ਦਿਨ ਪਹਿਲਾਂ ਗੁਰਦਾਸਪੁਰ ਅੰਦਰ ਜਿੱਥੇ ਪੁਲਸ ਵੱਲੋਂ ਨਾਕਾਬੰਦੀ ਕਰ ਕੇ ਚੈਕਿੰਗ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ ਉਸ ਦੇ ਨਾਲ ਹੀ ਐੱਸ. ਐੱਸ.ਪੀ. ਅਦਿੱਤਿਆ ਆਈ. ਪੀ. ਐੱਸ. ਨੇ ਜ਼ਿਲੇ ਅੰਦਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਬਾਅਦ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ’ਤੇ ਕੋਈ ਵਿਅਕਤੀ ਗੈਰ-ਕਾਨੂੰਨੀ ਕੰਮ ਕਰਦਾ ਮਿਲਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ। ਖਾਸ ਤੌਰ ’ਤੇ ਉਹਨਾਂ ਜੂਆਬਾਜ਼ਾਂ ਨੂੰ ਤੜਨਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਵੀ ਪੁਲਸ ਨੇ ਗੁਰਦਾਸਪੁਰ ਸ਼ਹਿਰ ਦੇ ਇਕ ਹੋਟਲ ਵਿਚ ਰੇਡ ਕਰ ਕੇ ਜੂਆਬਾਜ਼ਾਂ ਨੂੰ ਮੌਕੇ ’ਤੇ ਰੰਗੇ ਹੱਥੀਂ ਕਾਬੂ ਕੀਤਾ ਸੀ ਅਤੇ ਦੀਵਾਲੀ ਮੌਕੇ ਵੀ ਜੇਕਰ ਕਿਸੇ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਉਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਇਹ ਦਿਨ ਖੁਸ਼ੀਆਂ ਵਾਲੇ ਦਿਨ ਹਨ ਜਿਨ੍ਹਾਂ ਵਿਚ ਵਿਘਨ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਦੀ ਪੂਰੇ ਜ਼ਿਲੇ ਅੰਦਰ ਤਿੱਖੀ ਨਜ਼ਰ ਹੈ ਜਿਸ ਕਾਰਨ ਪੁਲਸ ਵੱਲੋਂ ਦਿਨ-ਰਾਤ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈਟੈੱਕ ਨਾਕੇ ’ਤੇ ਜ਼ਿਲੇ ਅੰਦਰ ਦਾਖਲ ਹੋਣ ਵਾਲੇ ਲੋਕਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਜ਼ਿਲੇ ਅੰਦਰ ਆਉਣ ਵਾਲੇ ਵੱਖ-ਵੱਖ ਪ੍ਰਮੁੱਖ ਰਸਤਿਆਂ ’ਤੇ ਵੀ ਰਾਤ ਸਮੇਂ ਅਤੇ ਦਿਨ ਵੇਲੇ ਪੁਲਸ ਦਾ ਸਖ਼ਤ ਪਹਿਰਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ’ਚ ਵੀ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਤਾਂ ਜੋ ਕੋਈ ਵੀ ਨਸ਼ਾ ਸਮੱਗਲਰ ਜਾਂ ਹੋਰ ਸਮਾਜ ਵਿਰੋਧੀ ਅਨਸਰ ਕੋਈ ਕਾਰਵਾਈ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਪੁਲਸ ਦੇ ਡੀ.ਐੱਸ.ਪੀ. ਅਤੇ ਐੱਸ.ਪੀ. ਦੇ ਪੱਧਰ ਦੇ ਅਧਿਕਾਰੀ ਖੁਦ ਗਸ਼ਤ ਕਰ ਕੇ ਪੁਲਸ ਦੀ ਤੈਨਾਤੀ ਅਤੇ ਮੁਸ਼ਤੈਦੀ ਨੂੰ ਚੈੱਕ ਕਰਦੇ ਹਨ ਅਤੇ ਪੀ.ਸੀ.ਆਰ. ਟੀਮਾਂ ਨੂੰ ਵੀ ਐਕਟਿਵ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ
ਐੱਸ. ਐੱਸ. ਪੀ. ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੇ ਇਨ੍ਹਾਂ ਦਿਨਾਂ ’ਚ ਸ਼ਹਿਰ ਅੰਦਰ ਆਉਣ ਮੌਕੇ ਆਪਣੇ ਵਾਹਨਾਂ ਦੀ ਸਹੀ ਜਗ੍ਹਾ ’ਤੇ ਪਾਰਕਿੰਗ ਕਰਨ ਤਾਂ ਜੋ ਆਵਾਜਾਈ ਜਾਮ ਨਾ ਹੋ ਸਕੇ। ਉਨ੍ਹਾਂ ਵੱਖ-ਵੱਖ ਸਾਮਾਨ ਵੇਚਣ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕਾਂ ਦਾ ਪੂਰਾ ਰਸਤਾ ਛੱਡ ਕੇ ਹੀ ਆਪਣੇ ਸਟਾਲ ਵਗੈਰਾ ਲਗਾਉਣ ਤਾਂ ਜੋ ਰਸਤੇ ਵਿਚ ਕੋਈ ਵੀ ਰੁਕਾਵਟ ਪੈਦਾ ਨਾ ਹੋਵੇ।
ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
ਸਿਟੀ ਪੁਲਸ ਨੇ ਸ਼ਾਮ ਵੇਲੇ ਸ਼ਹਿਰ ਅੰਦਰ ਕੀਤਾ ਮਾਰਚ
ਐੱਸ. ਐੱਸ.ਪੀ. ਵੱਲੋਂ ਪ੍ਰਾਪਤ ਹਦਾਇਤਾਂ ਕਾਰਨ ਸਿਟੀ ਪੁਲਸ ਨੇ ਗੁਰਦਾਸਪੁਰ ਸ਼ਹਿਰ ਅੰਦਰ ਸ਼ਾਮ 7 ਵਜੇ ਵੱਖ-ਵੱਖ ਬਾਜ਼ਾਰਾਂ ਵਿਚ ਪੈਦਲ ਮਾਰਚ ਕੀਤਾ ਅਤੇ ਨਾਲ ਹੀ ਐਂਟੀ ਸਾਬੋਟੇਜ ਟੀਮ ਨੇ ਚੈਕਿੰਗ ਵੀ ਕੀਤੀ। ਇਸ ਦੌਰਾਨ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਵੱਲੋਂ ਜਿੱਥੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਗਈ ਹੈ ਉਸ ਦੇ ਨਾਲ ਹੀ ਐਂਟੀ ਸੈਬੋਟੇਜ ਟੀਮ ਵੱਲੋਂ ਵੱਖ-ਵੱਖ ਸ਼ੱਕੀ ਚੀਜ਼ਾਂ ਦੀ ਬਾਰੀਕੀ ਨਾਲ ਜਾਂਚ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਸ ਦੇ ਜਵਾਨਾਂ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਨੇ ਖੁਦ ਸ਼ਹਿਰ ਦੇ ਬਾਜ਼ਾਰਾਂ ਵਿਚ ਪੈਦਲ ਮਾਰਚ ਮਾਰਚ ਕਰਕੇ ਜਿੱਥੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਬਰਕਰਾਰ ਰੱਖਣ ਦੀ ਕੋਸ਼ਿਸ਼ ਕੀਤੀ ਹੈ ਉਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਇਹ ਅਪੀਲ ਵੀ ਕੀਤੀ ਹੈ ਕਿ ਉਹ ਬਾਜ਼ਾਰਾਂ ਵਿਚ ਵਾਹਨਾਂ ਦੀ ਪਾਰਕਿੰਗ ਸਹੀ ਢੰਗ ਨਾਲ ਕਰਨ। ਖਾਸ ਤੌਰ ’ਤੇ ਦੁਕਾਨਦਾਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਨਿਰਧਾਰਿਤ ਹੱਦ ਤੱਕ ਹੀ ਆਪਣਾ ਸਮਾਨ ਰੱਖਣ ਤਾਂ ਜੋ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਿਅਸਤੂ ਜਾਂ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਦੀ ਹੈਲਪਲਾਈਨ 112 ਨੰਬਰ ਉੱਪਰ ਸੂਚਿਤ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8