ਬਾਲ ਸੁਰੱਖਿਆ ਵਿਭਾਗ ਦੀ ਟੀਮ ਨੂੰ ਦੇਖਦਿਆਂ ਹੀ ਭੀਖ ਮੰਗਣ ਵਾਲਿਆਂ ਨੂੰ ਪਈਆਂ ਭਾਜੜਾਂ
Tuesday, Mar 18, 2025 - 12:48 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ) - ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਐੱਸ. ਡੀ. ਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਾਲ ਸੁਰੱਖਿਆ ਕਮੇਟੀ ਦੇ ਮੈਂਬਰ ਸੀਡੀਪੀਓ, ਸਿਹਤ ਵਿਭਾਗ ਅਤੇ ਪੁਲਸ ਸਣੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਬਸ ਸਟੈਂਡ ਦੀਨਾਨਗਰ ਵਿਖੇ ਭੀਖ ਮੰਗ ਰਹੇ ਬੱਚਿਆਂ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟੀਮ ਦੀ ਅਗਵਾਈ ਕਰ ਰਹੇ ਕੌਂਸਲਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਦੀਨਾਨਗਰ ਬੱਸ ਸਟੈਂਡ ਵਿਖੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਚਾਇਲਡ ਸੁਰੱਖਿਆ ਕਮੇਟੀ ਅੱਗੇ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਜਿਹੜੇ ਬੱਚੇ ਭੀਖ ਮੰਗਦੇ ਪਾਏ ਗਏ ਹਨ। ਉਨ੍ਹਾਂ ਨੂੰ ਬਾਲ ਸੁਰੱਖਿਆ ਕਮੇਟੀ ਵੱਲੋਂ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਜਾ ਸਕਦਾ ਹੈ ਅਤੇ ਜੇਕਰ ਉਹ ਬਾਲ ਘਰ ਵਿੱਚ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਉੱਥੇ ਵੀ ਭੇਜਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨਹੀਂ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਤਹਿਤ 4,000 ਰੁਪਏ ਮਹੀਨਾ ਭੱਤਾ ਵੀ ਦਿੱਤਾ ਜਾਂਦਾ ਹੈ। ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਤੋਂ ਇਲਾਵਾ ਹੋਰ ਜੋ ਵੀ ਸਹੂਲਤਾਂ ਸਰਕਾਰੀ ਸਕੀਮ ਤਹਿਤ ਦਿੱਤੀਆਂ ਜਾਣਗੀਆਂ। ਭੀਖ ਮੰਗ ਰਹੇ ਬੱਚਿਆਂ ਨੂੰ ਕਾਬੂ ਕਰਨ ਆਈ ਟੀਮ ਵਿੱਚ ਸੁਸ਼ੀਲ ਕੁਮਾਰ ਕੌਂਸਲਰ, ਸਿਮਰਨਜੀਤ ਸਿੰਘ, ਸ਼ਿਖਾ ਠਾਕੁਰ, ਸ੍ਰਿਸ਼ਟਾ ਦੇਵੀ, ਸ਼ਸ਼ੀ ਬਾਲਾ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8