ਬਹਿਰਾਮਪੁਰ ਪੁਲਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
Thursday, Sep 28, 2023 - 06:17 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਥਾਣਾ ਬਹਿਰਾਮਪੁਰ ਪੁਲਸ ਨੇ ਟੀ-ਪੁਆਇੰਟ ਕੈਰੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਤੇ ਸਵਾਰ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਅਤੇ 61 ਹਜ਼ਾਰ ਭਾਰਤੀ ਕਰੰਸੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ
ਇਸ ਸਬੰਧੀ ਥਾਣਾ ਬਹਿਰਾਮਪੁਰ ਪੁਲਸ ਸਟੇਸ਼ਨ ਦੇ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਟੀ-ਪੁਆਇੰਟ ਕੈਰੇ ਭੈੜੇ ਪੁਰਸ਼ਾਂ ਦੇ ਸਬੰਧ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਪਿੰਡ ਕੈਰੇ ਸਾਇਡ ਵੱਲੋਂ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਸ ਪਾਰਟੀ ਨੂੰ ਵੇਖ ਕੇ ਆਪਣਾ ਮੋਟਰਸਾਈਕਲ ਰੋਕ ਕੇ ਆਪਣੀ ਪਹਿਨੇ ਹੋਈ ਪਜ਼ਾਮੇ ਦੀ ਸੱਜੀ ਜੇਬ 'ਚੋਂ ਇਕ ਮੋਮੀ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਕੇ ਇਕਦਮ ਪਿੱਛੇ ਮੁੜਨ ਲੱਗ ਪਿਆ। ਜਿਸ ’ਤੇ ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਸਾਥੀ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਜਦ ਵਿਅਕਤੀ ਤੋਂ ਪੁੱਛਗਿਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਅਕਸ਼ੇ ਕੁਮਾਰ ਪੁੱਤਰ ਸੁਚੇਤ ਵਾਸੀ ਕੈਰੇ ਦੱਸਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦ ਦੋਸ਼ੀ ਵੱਲੋਂ ਸੁੱਟੇ ਮੋਮੀ ਲਿਫ਼ਾਫ਼ੇ ਨੂੰ ਚੈਕ ਕੀਤਾ ਤਾਂ ਉਸ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਜਦਕਿ ਦੋਸ਼ੀ ਦੀ ਖੱਬੀ ਜੇਬ ਚੈੱਕ ਕੀਤੀ ਤਾਂ ਉਸ ਵਿਚੋਂ 61ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਈ। ਜਿਸ ’ਤੇ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8