ਬਹਿਰਾਮਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ : 2 ਲੱਖ 10 ਹਜ਼ਾਰ ਮਿ.ਲੀ ਅਲਕੋਹਲ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
09/25/2023 6:07:47 PM

ਬਹਿਰਾਮਪੁਰ (ਗੋਰਾਇਆ) : ਥਾਣਾ ਬਹਿਰਾਮਪੁਰ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦ ਨਾਜਾਇਜ਼ ਸ਼ਰਾਬ ਅਤੇ ਅਲਕੋਹਲ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ ਵੱਡੀ ਮਾਤਰਾ 'ਚ 2 ਲੱਖ 10 ਹਜ਼ਾਰ ਮਿ.ਲੀ ਅਲਕੋਹਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਅਧਿਕਾਰੀ ਅਨੁਸਾਰ ਦੋਸ਼ੀ ਦੇ ਖਿਲਾਫ ਪਹਿਲਾ ਵੀ ਕਈ ਮਾਮਲੇ ਨਾਜਾਇਜ਼ ਸ਼ਰਾਬ ਦੇ ਦਰਜ਼ ਹਨ। ਜਿਸ ਦੇ ਖਿਲਾਫ ਅੱਜ ਆਬਕਾਰੀ ਐਕਟ ਦੀ ਧਾਰਾ 61-1-14 ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਤੇ ਵਧਿਆ ਟੀ.ਬੀ. ਦਾ ਖ਼ਤਰਾ, ਮਰੀਜ਼ਾਂ ਦੀ ਗਿਣਤੀ ਹੋਈ 50,000 ਤੋਂ ਪਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਦਰਸ਼ਨ ਕੁਮਾਰ ਉਰਫ਼ ਜੱਗੋ ਪੁੱਤਰ ਸ਼ਿਵ ਲਾਲ ਵਾਸੀ ਸ਼ਾਸੀਆਂ ਮੁਹੱਲਾ ਬਹਿਰਾਮਪੁਰ ਜਿਸ ਦੇ ਖਿਲਾਫ ਪਹਿਲਾਂ ਵੀ ਨਾਜਾਇਜ਼ ਸ਼ਰਾਬ ਦੇ ਕਾਫੀ ਮੁਕੱਦਮੇ ਦਰਜ਼ ਹਨ ਅਤੇ ਹੁਣ ਵੀ ਨਾਜਾਇਜ਼ ਸ਼ਰਾਬ ਅਤੇ ਅਲਕੋਹਲ ਦਾ ਕੰਮ ਕਰਦਾ ਹੈ ਅਤੇ ਇਸ ਸਮੇਂ ਆਪਣੇ ਘਰ ਮੌਜੂਦ ਹੈ, ਜਿਸ ਨੂੰ ਕਾਬੂ ਕਰਕੇ ਸਖ਼ਤੀ ਨਾਲ ਪੁੱਛਗਿਛ ਕੀਤੀ ਜਾਵੇ ਤਾਂ ਭਾਰੀ ਮਾਤਰਾਂ ’ਚ ਅਲਕੋਹਲ ਜਾਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ
ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ’ਤੇ ਜਦ ਦੋਸ਼ੀ ਦਰਸ਼ਨ ਕੁਮਾਰ ਦੇ ਘਰ ਰੇਡ ਮਾਰੀ ਗਈ ਤਾਂ ਘਰ ਵਿਚੋਂ 6 ਕੈਨ ਪਲਾਸਟਿਕ ਦੇ ਬਰਾਮਦ ਹੋਏ। ਜਿੰਨਾਂ ਨੂੰ ਜਦ ਚੈਕ ਕੀਤਾ ਗਿਆ ਤਾਂ ਉਨ੍ਹਾਂ 'ਚੋਂ 2 ਲੱਖ 10 ਹਜ਼ਾਰ ਮਿ.ਲੀ ਅਲਕੋਹਲ ਬਰਾਮਦ ਹੋਈ। ਅਲਕੋਹਲ ਨੂੰ ਕਬਜ਼ੇ ’ਚ ਲੈ ਕੇ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ਼ ਕੀਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਕਈ ਨਾਜਾਇਜ਼ ਸ਼ਰਾਬ ਦੇ ਮਾਮਲਾ ਦਰਜ਼ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8