ਗੁਰਦੁਆਰਾ ਮੰਜੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

06/14/2022 12:53:34 PM

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। 

ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ

ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਐਡਵੋਕੇਟ ਧਾਮੀ ਨੇ ਇਸ ਮੌਕੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਭਗਤ ਵਜੋਂ ਸਤਿਕਾਰੇ ਜਾਂਦੇ ਭਗਤ ਕਬੀਰ ਜੀ ਨੇ ਆਪਣੇ ਕ੍ਰਾਂਤੀਕਾਰੀ ਉਪਦੇਸ਼ਾਂ ਰਾਹੀਂ ਤਤਕਾਲੀ ਧਾਰਮਿਕ ਨਿਘਾਰ ’ਤੇ ਕਰਾਰੀ ਸੱਟ ਮਾਰੀ ਅਤੇ ਮਾਨਵਤਾ ਨੂੰ ਸੱਚ ਦਾ ਉਪਦੇਸ਼ ਦਿੱਤਾ। ਉਨ੍ਹਾਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦਾ ਰਾਹ ਦਿਖਾਇਆ, ਜੋ ਸਾਡੇ ਲਈ ਅੱਜ ਵੀ ਪ੍ਰੇਰਣਾ ਸਰੋਤ ਹੈ।


Harnek Seechewal

Content Editor

Related News