ਬਾਗੀ ਧੜੇ ਨੇ ਵੱਖਰੀ ਸਿਆਸੀ ਪਾਰਟੀ ਬਣਾਉਣ ਦੇ ਦਿੱਤੇ ਸੰਕੇਤ

Sunday, Jan 05, 2025 - 06:19 PM (IST)

ਬਾਗੀ ਧੜੇ ਨੇ ਵੱਖਰੀ ਸਿਆਸੀ ਪਾਰਟੀ ਬਣਾਉਣ ਦੇ ਦਿੱਤੇ ਸੰਕੇਤ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ (ਸੁਧਾਰ ਲੁਹਾਰ) ਦੇ ਆਗੂਆਂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਹ ਫੈਸਲਾ ਸੁਧਾਰ ਲਹਿਰ ਦੇ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲਿਆ। ਆਗੂਆਂ ਅਨੁਸਾਰ ਜੇਕਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਮਾਰਚ ਵਿੱਚ ਹੋਲੇ-ਮਹੱਲੇ ਤੋਂ ਬਾਅਦ ਸਿਆਸੀ ਪਾਰਟੀ ਬਣਾਉਣਗੇ।

ਇਹ ਵੀ ਪੜ੍ਹੋ- ਵਿਆਹ ਤੋਂ 3 ਦਿਨ ਪਹਿਲਾਂ ਲਾੜੇ ਦਾ ਸ਼ਰਮਨਾਕ ਕਾਰਾ, ਲਾੜੀ ਨੇ ਰੋ-ਰੋ ਸੁਣਾਈ ਹੱਡਬੀਤੀ (ਵੀਡੀਓ)

ਇਸ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਆਗੂ ਗੁਰਪ੍ਰਤਾਪ ਵਡਾਲਾ ਨੇ ਕਿਹਾ ਕਿ ਸਾਨੂੰ ਸੰਗਠਨ ਬਣਾਉਣ ਦੀ ਕੋਈ ਜਲਦਬਾਜ਼ੀ ਨਹੀਂ ਹੈ। ਹੋਲੇ ਮੁਹੱਲੇ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਉਦੋਂ ਤੱਕ ਅਸੀਂ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਹੈ।

ਇਹ ਵੀ ਪੜ੍ਹੋ- ਮਹਿਲਾ ਦੇ ASI ਨੇ ਜੜਿਆ ਥੱਪੜ, ਫਿਰ ਥਾਣੇ 'ਚ ਭੱਖਿਆ ਮਾਹੌਲ (ਵੀਡੀਓ)

ਆਗੂਆਂ ਦੇ ਇਹ ਐਲਾਨ 'ਚ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਚੰਡੀਗੜ੍ਹ ਸਥਿਤ ਨਿਵਾਸ ’ਤੇ ਹੋਈ ਮੀਟਿੰਗ ਤੋਂ ਬਾਅਦ ਕੀਤਾ। ਗੁਰਪ੍ਰਤਾਪ ਵਡਾਲਾ, ਜਗੀਰ ਕੌਰ, ਪ੍ਰੇਮ ਸਿੰਘ ਚੰਦੂ ਮਾਜਰਾ, ਪਰਮਿੰਦਰ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸਰਵਣ ਸਿੰਘ ਫਿਲੌਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਤਵਿੰਦਰ ਸਿੰਘ ਟੌਹੜਾ, ਚਰਨਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Shivani Bassan

Content Editor

Related News