ਭਗਵੰਤ ਮਾਨ AAP ਦਾ ਸੀਐੱਮ ਚਿਹਰਾ, ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

01/18/2022 3:42:56 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਇਸ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨਿਆ। ਰਾਘਵ ਚੱਢਾ ਤੇ ਭਗਵੰਤ ਮਾਨ ਕੇਜਰੀਵਾਲ ਦੇ ਨਾਲ ਮੰਚ 'ਤੇ ਬੈਠੇ ਸਨ। ਕੇਜਰੀਵਾਲ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਸੀ ਲੋਕ ਮੈਨੂੰ ਇਹੀ ਕਹਿੰਦੇ ਸੀ ਕਿ CM ਚਿਹਰਾ ਕੌਣਾ ਹੋਵੇਗਾ ਤੇ ਮੈਂ ਹਮੇਸ਼ਾ ਹੌਸਲਾ ਰੱਖਣ ਦੀ ਗੱਲ ਕਰਦਾ ਸੀ। ਉਨ੍ਹਾਂ ਕਿਹਾ ਕਿ ਅੱਜ ਉਹ ਘੜੀ ਆ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਮੇਰੇ ਛੋਟੇ ਭਰਾ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਭਗਵੰਤ ਮਾਨ ਦਾ ਨਾਂ ਐਲਾਨ ਦਿੰਦਾ ਤਾਂ ਲੋਕ ਕਹਿੰਦੇ ਕਿ ਆਪਣੇ ਭਰਾ ਨੂੰ ਸੀਐੱਮ ਚਿਹਰਾ ਬਣਾ ਦਿੱਤਾ। ਜਿਸ ਦੇ ਬਾਅਦ ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਢੋਲ ਵਜਾ ਭੰਗੜੇ ਪਾ ਕੇ ਖ਼ੁਸ਼ੀ ਮਨਾਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ’ਚ ਖੁਸ਼ੀ ਦਾ ਮਾਹੌਲ ਹੈ। ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੱਛਮੀ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਸੰਧੂ ਵੱਲੋਂ ਵੀ ਆਪਣੇ ਸਮਰਥਕਾਂ ਦੇ ਨਾਲ ਢੋਲ ਵਜਾ ਕੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ ਅਤੇ ਉੱਥੇ ਹੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਨੇਤਾਵਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਪੰਜਾਬ ਵਿੱਚ ਜਿੱਤ ਕੇ ਆਪਣੀ ਸਰਕਾਰ ਬਣਾਵੇਗੀ

ਇਹ ਵੀ ਪੜ੍ਹੋ : ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਆ ਰਹੀਆਂ ਸੰਗਤਾਂ ’ਤੇ ਹਮਲੇ ਦੀ SGPC ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ

ਜ਼ਿਕਰਯੋਗ ਹੈ ਕਿ  ਬੀਤੇ ਦਿਨੀਂ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਜਨਤਾ ਦੀ ਰਾਏ ਅਨੁਸਾਰ ਹੀ ਤੈਅ ਕੀਤਾ ਜਾਵੇਗਾ। ਚਾਰ ਦਿਨ ਪਹਿਲਾਂ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਲੋਕਾਂ ਦੀ ਰਾਏ ਜਾਣਨ ਲਈ ਫ਼ੋਨ ਨੰਬਰ ਜਾਰੀ ਕੀਤਾ ਸੀ ਜਿਸ 'ਤੇ ਲੋਕਾਂ ਨੇ ਆਪਣੀ ਰਾਏ ਦਿੱਤੀ। ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ 'ਚ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 7074870748 'ਤੇ 96 ਘੰਟਿਆਂ 'ਚ 22 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ ਅਤੇ ਬੀਤੇ 2017 ਦੇ ਵਿਚ ਜਦੋਂ ਆਮ ਆਦਮੀ ਪਾਰਟੀ ਚੋਣ ਲੜਨ ਗਈ ਸੀ ਉਸ ਸਮੇਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਦਿੱਤਾ ਗਿਆ ਸੀ ਜਿਸ ਕਰਕੇ ਉਨ੍ਹਾਂ ਦੀਆਂ ਸੀਟਾਂ ਨੂੰ ਕਾਫ਼ੀ ਨੁਕਸਾਨ ਹੋਇਆ ਸੀ। ਹੁਣ ਵੇਖਣਾ ਹੋਵੇਗਾ ਕਿ ਭਗਵੰਤ ਮਾਨ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਵੇਖ ਕੇ ਲੋਕ ਕਿੰਨਾ ਕੁ ਆਮ ਆਦਮੀ ਪਾਰਟੀ ਨੂੰ ਹੁੰਗਾਰਾ ਦਿੰਦੇ ਹਨ

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਵੱਡਾ ਨਿਸ਼ਾਨਾ, ਕਿਹਾ-ਕਾਂਗਰਸ ਦੀ ਸਾਰੀ ਜੂਠ 'ਆਪ' ਕੋਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News