ਭਗਵੰਤ ਮਾਨ ਡੇਰਾ ਬਿਆਸ ਮੁਖੀ ਤੇ ਸ਼ਰਧਾਲੂਆਂ ਤੋਂ ਤੁਰੰਤ ਮੁਆਫ਼ੀ ਮੰਗਣ : ਸੁਖਪਾਲ ਖਹਿਰਾ
Friday, Feb 06, 2026 - 10:52 AM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਹੈ, ਦੀ ਰਿਹਾਈ ਤੋਂ ਪਹਿਲਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮਜੀਠੀਆ ਨਾਲ ਕੀਤੀ ਮੁਲਾਕਾਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੰਜ ਕੱਸਣਾ ਅਤੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਣਾ ਅਤਿ ਨਿੰਦਣਯੋਗ ਹੈ। ਇਸ ਬਾਰੇ ਵਿਸ਼ੇਸ਼ ਗੱਲਬਾਤ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮਜੀਠੀਆ ਨੂੰ ਝੂਠੇ ਕੇਸ ’ਚ ਫਸਾਇਆ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਡਰੱਗ ਮਾਮਲੇ ਦੀ ਗੱਲ ਕਰ ਰਹੇ ਹਨ, ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਨੂੰ ਇਕ ਜਾਇਦਾਦ ਦੇ ਮਾਮਲੇ ’ਚ ਨਿਸ਼ਾਨਾ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ
ਖਹਿਰਾ ਨੇ ਕਿਹਾ ਕਿ ਸਰਕਾਰ ਦਾ ਵਿਰੋਧ ਕਰਨ ਵਾਲਿਆਂ ਨਾਲ ਹਮੇਸ਼ਾ ਅਜਿਹਾ ਵਰਤਾਰਾ ਵਰਤਿਆ ਜਾਂਦਾ ਹੈ ਅਤੇ ਉਹ ਖੁਦ ਵੀ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਬਿਆਸ ਦੇ ਮੁਖੀ ਵੱਲੋਂ ਕੋਈ ਅਜਿਹੀ ਗੱਲ ਨਹੀਂ ਕੀਤੀ ਗਈ, ਜਿਸ ’ਤੇ ਭਗਵੰਤ ਮਾਨ ਨੇ ਤੈਸ਼ ’ਚ ਆ ਕੇ ਬੇਤੁਕਾ ਤੇ ਘਟੀਆ ਟਵੀਟ ਕੀਤਾ। ਖਹਿਰਾ ਅਨੁਸਾਰ ਡੇਰਾ ਬਿਆਸ ਦੇ ਕਰੋੜਾਂ ਸੇਵਕ ਹਨ, ਜਿਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਡੇਰਾ ਮੁਖੀ ਅਤੇ ਸੰਗਤ ਤੋਂ ਮੁਆਫ਼ੀ ਮੰਗਣ।
ਇਹ ਵੀ ਪੜ੍ਹੋ- ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ ਮਹਿਕਮੇ ਇਕ ਕੰਮ ਲਗਾਏ'
ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਤੇ ਰਾਘਵ ਚੱਢਾ ਵਰਗੇ ਆਗੂ ਹਮੇਸ਼ਾ ਡੇਰਾ ਬਿਆਸ ਤੋਂ ਆਸ਼ੀਰਵਾਦ ਲੈਣ ਆਉਂਦੇ ਰਹੇ ਹਨ ਪਰ ਹੁਣ ਜੇਕਰ ਬਾਬਾ ਜੀ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ ਤਾਂ ਇਨ੍ਹਾਂ ਨੂੰ ਬਰਦਾਸ਼ਤ ਨਹੀਂ ਹੋਈ। ਖਹਿਰਾ ਨੇ ਸਵਾਲ ਕੀਤਾ ਕਿ ਜੇਕਰ ਕੇਜਰੀਵਾਲ ਤੇ ਸਿਸੋਦੀਆ ਦੀ ਜ਼ਮਾਨਤ ਸੱਚ ਦੀ ਜਿੱਤ ਹੈ, ਤਾਂ ਮਜੀਠੀਆ ਦੀ ਜ਼ਮਾਨਤ ਸੱਚ ਦੀ ਜਿੱਤ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਮਹਾਪੁਰਸ਼ ਵਿਰੁੱਧ ਅਜਿਹੀ ਬਿਆਨਬਾਜ਼ੀ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਘਟਾਉਂਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
