ਹਰਨਾਮ ਸਿੰਘ ਧੁੰਮਾ ਵੱਲੋਂ ਭਾਜਪਾ ਨੂੰ ਸਮਰਥਨ ਦੇਣ ''ਤੇ ਭਾਈ ਅਮਰੀਕ ਸਿੰਘ ਅਜਨਾਲਾ ਦਾ ਵੱਡਾ ਬਿਆਨ
Thursday, Nov 21, 2024 - 01:04 PM (IST)
ਅਜਨਾਲਾ- ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਮਹਾਰਾਸ਼ਟਰ 'ਚ ਭਾਜਪਾ ਨੂੰ ਸਮਰਥਨ ਦੇਣ 'ਤੇ ਗੁਰਮਤ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਭਾਈ ਅਮਰੀਕ ਸਿੰਘ ਨੇ ਕਿਹਾ ਹਰਨਾਮ ਸਿੰਘ ਧੁੰਮਾ ਦੇ ਸਮਰਥਨ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਹਰਨਾਮ ਸਿੰਘ ਧੁੰਮਾ ਨੇ ਨਿੱਜੀ ਤੌਰ 'ਤੇ ਮਹਾਰਾਸ਼ਟਰ 'ਚ ਭਾਜਪਾ ਨੂੰ ਸਮਰਥਨ ਦਿੱਤਾ ਹੈ ਇਹ ਸਮਰਥਨ ਦਮਦਮੀ ਟਕਸਾਲ ਵੱਲੋਂ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ
ਉਨ੍ਹਾਂ ਕਿਹਾ ਕਿ ਧੁੰਮਾ ਵੱਲੋਂ ਦਿੱਤੇ ਸਮਰਥਨ ਦੀ ਮੈਂ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਹਰਨਾਮ ਸਿੰਘ ਧੁੰਮਾ IB (ਇੰਟੈਲੀਜੈਂਸ ਬਿਊਰੋ )ਦਾ ਏਜੰਟ ਹੈ ਅਤੇ ਸਰਕਾਰ ਦੀ ਬੋਲੀ ਬੋਲਦਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਹਰਨਾਮ ਸਿੰਘ ਧੁੰਮਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਸੰਗਤਾਂ ਵੀ ਹਰਨਾਮ ਸਿੰਘ ਧੁੱਮਾ ਨੂੰ ਦਮਦਮੀ ਟਕਸਾਲ ਦਾ ਮੁਖੀ ਨਹੀਂ ਮੰਨਦੀਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8