ਹਰਨਾਮ ਸਿੰਘ ਧੁੰਮਾ ਵੱਲੋਂ ਮਹਾਰਾਸ਼ਟਰ 'ਚ ਭਾਜਪਾ ਨੂੰ ਸਮਰਥਨ ਦੇਣ 'ਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਕੀਤੀ ਨਿੰਦਾ

Thursday, Nov 21, 2024 - 01:21 PM (IST)

ਹਰਨਾਮ ਸਿੰਘ ਧੁੰਮਾ ਵੱਲੋਂ ਮਹਾਰਾਸ਼ਟਰ 'ਚ ਭਾਜਪਾ ਨੂੰ ਸਮਰਥਨ ਦੇਣ 'ਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਕੀਤੀ ਨਿੰਦਾ

ਅਜਨਾਲਾ- ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਮਹਾਰਾਸ਼ਟਰ 'ਚ ਭਾਜਪਾ ਨੂੰ ਸਮਰਥਨ ਦੇਣ 'ਤੇ ਗੁਰਮਤ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਨਿੰਦਾ ਕੀਤੀ ਹੈ। ਭਾਈ ਅਮਰੀਕ ਸਿੰਘ ਨੇ ਕਿਹਾ ਹਰਨਾਮ ਸਿੰਘ ਧੁੰਮਾ ਦੇ ਸਮਰਥਨ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਹਰਨਾਮ ਸਿੰਘ ਧੁੰਮਾ ਦਾ ਮਹਾਰਾਸ਼ਟਰ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਨਿੱਜੀ ਫੈਸਲਾ ਹੈ ਸਗੋਂ ਦਮਦਮੀ ਟਕਸਾਲ ਵੱਲੋਂ ਕੋਈ ਸਮਰਥਨ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

ਉਨ੍ਹਾਂ ਕਿਹਾ ਕਿ ਧੁੰਮਾ ਵੱਲੋਂ ਦਿੱਤੇ ਸਮਰਥਨ ਦੀ ਮੈਂ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਹਰਨਾਮ ਸਿੰਘ ਧੁੰਮਾ IB (ਇੰਟੈਲੀਜੈਂਸ ਬਿਊਰੋ )ਦਾ ਏਜੰਟ ਹੈ ਅਤੇ ਸਰਕਾਰ ਦੀ ਬੋਲੀ ਬੋਲਦਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਹਰਨਾਮ ਸਿੰਘ ਧੁੰਮਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਸੰਗਤਾਂ ਵੀ ਹਰਨਾਮ ਸਿੰਘ ਧੁੱਮਾ ਨੂੰ ਦਮਦਮੀ ਟਕਸਾਲ ਦਾ ਮੁਖੀ ਨਹੀਂ ਮੰਨਦੀਆਂ ਹਨ।

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News